Breaking: ਰਾਮਪੁਰਾ ਫੂਲ ਇਲਾਕੇ ਦੇ ਪਿੰਡ ਬਦਿਆਲਾ ’ਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ
ਅਸ਼ੋਕ ਵਰਮਾ
ਬਠਿੰਡਾ , 7 ਜਨਵਰੀ 2024 : ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਬਣਾਏ ਘਰ ਵਿੱਚ ਇੱਕ ਬਜ਼ੁਰਗ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾਂ ਦੀ ਪਛਾਣ ਗਿਆਸ ਸਿੰਘ ਉਮਰ 66 ਸਾਲ ਪੁੱਤਰ ਕਰਨੈਲ ਸਿੰਘ ਅਮਰਜੀਤ ਕੌਰ ਪਤਨੀ ਗਿਆਸ ਉਮਰ 62 ਸਾਲ ਵਜੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜੋੜਾ ਪਿੰਡ ਬਦਿਆਲਾ ਤੋਂ ਚਾਉਕੇ ਸੜਕ ਦੇ ਖੇਤਾਂ ਵਿਚ ਰਹਿੰਦਾ ਸੀ ਜਿੱਥੇ ਬੀਤੀ ਦੇਰ ਸ਼ਾਮ ਨੂੰ ਇਹ ਹੱਤਿਆਕਾਂਡ ਵਾਪਰਿਆ ਹੈ।
ਐੱਸ.ਪੀ.ਡੀ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਪਤੀ-ਪਤਨੀ ਦੇ ਪੁੱਤਰ ਨੇ ਨਵੀਂ ਦਿੱਲੀ ਤੋਂ ਫੋਨ ਕੀਤਾ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਲੜਕੇ ਆਏ ਵੱਲੋਂ ਫੋਨ ਕਰਨ ਤੇ ਜਦੋਂ ਪਿੰਡ ਵਾਸੀ ਮੌਕਰਨੈਲ ਪੁੱਜੇ ਤਾਂ ਦੇਖਿਆ ਕਿ ਗਿਆਸ ਸਿੰਘ ਅਤੇ ਉਸ ਦੀਪਤਨੀ ਦਾ ਬੇਰਹਿਮੀ ਨਾਲ ਕਤਲ ਹੋਇਆ ਪਿਆ ਸੀ। ਪਿੰਡ ਵਾਸੀਆਂ ਵੱਲੋਂ ਜਾਣਕਾਰੀ ਦੇਣ ਉਪਰੰਤ ਥਾਣਾ ਰਾਮਪੁਰਾ ਅਤੇ ਸੀਆਈਏ ਸਟਾਫ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੌਰਚਰੀ ਵਿੱਚ ਰਖਵਾਉਣ ਉਪਰੰਤ ਕਤਲ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ।