ਸੁਖਬੀਰ ਬਾਦਲ ਨੇ ਮਾਘੀ ਮੇਲੇ ਮੌਕੇ ਹੋਣ ਵਾਲੀ ਪਾਰਟੀ ਦੀ ਕਾਨਫਰੰਸ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜਨਵਰੀ 2025- ਸੁਖਬੀਰ ਬਾਦਲ ਦੇ ਵੱਲੋਂ ਮੇਲਾ ਮਾਘੀ ਮੌਕੇ ਹੋਣ ਵਾਲੀ ਭਾਰੀ ਅਕਾਲੀ ਕਾਨਫਰੰਸ ਸੰਬੰਧੀ ਅੱਜ ਹਲਕੇ ਲੰਬੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਬਾਦਲ ਨੇ ਕਿਹਾ ਕਿ, ਉਨ੍ਹਾਂ ਨੂੰ ਖੁਸ਼ੀ ਹੋਈ ਜਦੋਂ ਸਾਰਿਆਂ ਨੇ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।