ਟੀ ਬੀ (ਤਪਦਿਕ) ਦੇ ਸ਼ੱਕੀ ਲੱਛਣਾਂ ਵਾਲੇ ਕਰਾਉਣ ਜਲਦੀ ਜਾਂਚ : ਸਿਵਲ ਸਰਜਨ ਫਾਜਿਲਕਾ
ਤਪਦਿਕ (ਟੀ ਬੀ ) ਜਾਂਚ ਅਤੇ ਜਾਗਰੂਕਤਾ ਮੋਬਾਈਲ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਫਾਜਿਲਕਾ 7 ਜਨਵਰੀ
ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਇਹ ਮੁਹਿੰਮ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।
ਅੱਜ ਟੀ.ਬੀ. ਜਾਂਚ ਅਤੇ ਜਾਗਰੂਕਤਾ ਵੈਨ ਨੂੰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਇਸ ਵੈਨ ਰਾਹੀਂ ਉਹਨਾਂ ਦੀ ਮੁਫ਼ਤ ਟੈਸਟ ਅਤੇ ਐਕਸ ਰੇ ਕਰਵਾਉਗੇ। ਪਾਜ਼ੇਟਿਵ ਆਉਣ ਤੇ ਸਿਹਤ ਸੰਸਥਾਵਾਂ ਤੋਂ ਮੁਫ਼ਤ ਇਲਾਜ ਸ਼ੁਰੂ ਕੀਤਾ ਜਾਵੇਗਾ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਉਹ ਇਨ੍ਹਾਂ ਵੈਨਾਂ ਤੋਂ ਆਪਣੇ ਟੈਸਟ ਜਰੂਰ ਕਰਵਾਉਣ। ਉਹਨਾਂ ਕਿਹਾ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ @ਜਨ ਜਨ ਦਾ ਰੱਖੋ ਧਿਆਨ, ਟੀਬੀ ਮੁਕਤ ਭਾਰਤ ਅਭਿਆਨ@ ਦਾ ਸੁਪਨਾ ਸਾਕਾਰ ਕਰਨ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ 2025 ਤੱਕ ਜਿਲ੍ਹੇ ਨੂੰ ਟੀਬੀ ਮੁਕਤ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਵੈਨ ਰਾਹੀਂ ਟੀ.ਬੀ. ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਡਾ ਨੀਲੂ ਚੁੱਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ, ਕਿਉਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ.ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। ਉਹਨਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜਰੂਰਤ ਹੁੰਦੀ ਹੈ, ਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੋਟ ਘਰਾਣਿਆਂ ਵੱਲੋਂ ਸਮੇਂ ਸਮੇਂ ਤੇ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਘਰ ਘਰ ਜਾ ਰਹੀਆਂ ਟੀਮਾਂ ਅਤੇ ਇਸ ਵੈਨ ਨੂੰ ਸਹਿਯੋਗ ਦਿੱਤਾ ਜਾਵੇ।
ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ, ਡਾ ਨੀਲੂ ਚੁੱਘ, ਰਾਜੇਸ਼ ਕੁਮਾਰ ਡੀਪੀਐਮ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ, ਵਿੱਕੀ, ਰਵਿੰਦਰ ਕੁਮਾਰ ਹਾਜ਼ਰ ਸਨ।