MLA ਬੱਗਾ ਵਲੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਇਸ ਮੌਕੇ 'ਆਪ' ਆਗੂਆਂ ਸਮੇਤ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਕੀਤੀ ਸ਼ਮੂਲੀਅਤ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ, 7ਜਨਵਰੀ 2025 (ਨਿਰਮਲ ਦੋਸਤ) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।