ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜਨਵਰੀ:
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ, ਉਹ ਵਿਦਿਆਰਥੀ ਆਪਣਾ ਐਡਮਿਟ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਇਟ ਤੇ ਲਿੰਕ ਰਾਹੀ https://cbseitms.rcil.gov.in/nvs/AdminCard/AdminCard ਡਾਊਨਲੋਡ ਕਰ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਭਟਨਾਗਰ, ਪ੍ਰਿੰਸੀਪਲ ਨੇ ਕਿਹਾ ਕਿ ਇਹ ਚੋਣ ਪ੍ਰੀਖਿਆ ਮਿਤੀ 18.01.2025 ਨੂੰ ਅਲੱਗ ਅਲੱਗ ਸੈਟਰਾਂ ਵਿੱਚ ਹੋਣ ਜਾ ਰਹੀ ਹੈ। ਜਿਨ੍ਹਾਂ ਵਿਦਿਆਰਥੀਆ ਨੂੰ 10.01.2025 ਤੱਕ ਆਪਣਾ ਐਡਮਿਟ ਕਾਰਡ ਨਹੀਂ ਮਿਲਦਾ, ਉਹ ਵਿਦਿਆਰਥੀ ਆਪਣੇ ਨੇੜੇ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਾਸੋਂ ਜਾਂ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਜ਼ਿਲ੍ਹਾ ਮੁਹਾਲੀ ਤੋਂ ਆਪਣਾ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।