Breaking: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਯਾਦਗਾਰ ਬਣਾਏਗੀ ਮੋਦੀ ਸਰਕਾਰ
ਸ਼ਰਮਿਸ਼ਠਾ ਮੁਖਰਜੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 7 ਜਨਵਰੀ 2025- ਕੇਂਦਰ ਸਰਕਾਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਪ੍ਰਣਬ ਮੁਖਰਜੀ ਦੀ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਦੀ ਯਾਦਗਾਰ ਬਣਾਉਣ ਲਈ 'ਰਾਸ਼ਟਰੀ ਸਮ੍ਰਿਤੀ' ਕੰਪਲੈਕਸ (ਰਾਜਘਾਟ ਕੰਪਲੈਕਸ ਦਾ ਇੱਕ ਹਿੱਸਾ) ਦੇ ਅੰਦਰ ਇੱਕ ਜਗ੍ਹਾ ਦੀ ਪਛਾਣ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਜਾਣਕਾਰੀ ਲੇਖਕ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬੇਟੀ ਸ਼ਰਮਿਸ਼ਠਾ ਮੁਖਰਜੀ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕੀਤੀ ਹੈ। ਉਨ੍ਹਾਂ ਨੇ ਲਿਖਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਤੇ ਬਾਬਾ ਦੀ ਯਾਦਗਾਰ ਬਣਾਉਣ ਦੇ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਲਈ ਮੇਰੀ ਦਿਲੋਂ ਪ੍ਰਸ਼ੰਸਾ ਅਤੇ ਧੰਨਵਾਦ ਪ੍ਰਗਟ ਕੀਤਾ। ਇਹ ਸਭ ਕੁਝ ਵਧੇਰੇ ਪ੍ਰਸ਼ੰਸਾਯੋਗ ਹੈ ਕਿਉਂਕਿ ਅਸੀਂ ਇਸ ਦੀ ਮੰਗ ਨਹੀਂ ਕੀਤੀ।
ਦੱਸ ਦੇਈਏ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਪ੍ਰਣਬ ਮੁਖਰਜੀ ਦਾ ਜਨਮ 11 ਦਸੰਬਰ 1935 ਨੂੰ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਹੋਇਆ ਸੀ। ਉਹ 2012 ਤੋਂ 2017 ਤੱਕ ਭਾਰਤ ਦੇ 13ਵੇਂ ਰਾਸ਼ਟਰਪਤੀ ਸਨ। ਪ੍ਰਣਬ ਮੁਖਰਜੀ ਪੱਛਮੀ ਬੰਗਾਲ ਤੋਂ ਰਾਸ਼ਟਰਪਤੀ ਦੇ ਅਹੁਦੇ 'ਤੇ ਪਹੁੰਚਣ ਵਾਲੇ ਪਹਿਲੇ ਵਿਅਕਤੀ ਸਨ। ਉਹ 31 ਅਗਸਤ, 2020 ਨੂੰ 84 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਸਨ।