ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਮੁਫਤ ਸਿਵਲ ਮਿਲਟਰੀ ਮੈਡੀਕਲ ਕੈਂਪ ਲਗਾਇਆ ਗਿਆ
ਗਾਇਨੀ , ਮੈਡੀਸਨ , ਡੈਂਟਲ , ਆਰਥੋ ਤੇ ਅੱਖਾਂ ਦੇ ਸਪੈ਼ਸ਼ਲਿਸਟ ਡਾਕਟਰਾਂ ਦਿੱਤੀਆਂ ਸਿਹਤ ਸੇਵਾਵਾਂ
ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਕੈਂਪ ਦਾ ਉਦਘਾਟਨ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਿੱਤਾ ਸੱਦਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਜਨਵਰੀ 2025
ਜਿਲਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਅਤੇ 58 ਆਰਮਡ ਬੀ.ਡੀ.ਈ. ਦੇ ਸਹਯੋਗ ਨਾਲ ਸਾਂਝੇ ਤੌਰ ਤੇ ਸਿਵਲ ਮਿਲਟਰੀ ਮੈਡੀਕਲ ਕੈਂਪ ਦਾ ਆਯੋਜਨ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਅੱਜ ਕੀਤਾ ਗਿਆ ਜੋ ਅੱਜ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਾਬਕਾ ਫੌਜੀਆਂ ਅਤੇ ਆਮ ਜਨਤਾ ਲਈ ਲੱਗਣ ਵਾਲੇ ਇਸ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਗਾਇਨੀ , ਮੈਡੀਸਨ , ਡੈਂਟਲ , ਆਰਥੋ ਤੇ ਅੱਖਾਂ ਦੇ ਸਪੈ਼ਸ਼ਲਿਸਟ ਡਾਕਟਰ ਲੋਕਾ ਨੂੰ ਸਿਹਤ ਜਾਂਚ ਸਬੰਧੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ
ਡਿਪਟੀ ਕਮਿਸ਼ਨਰ ਨੇ ਇਹ ਵੀ ਦਸਿਆ ਕਿ ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਇਸ ਕੈਂਪ ਵਿਚ ਮਰੀਜ਼ਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਦਵਾਈਆਂ ਵੀ ਮੁਫ਼ਤ ਤਕਸੀਮ ਕੀਤੀਆਂ ਜਾ ਰਹੀਆਂ ਹਨ। ਇਹੀ ਨਹੀਂ ਸਿਹਤ ਵਿਭਾਗ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।