ਮੋਗਾ: ਡਿਪਟੀ ਕਮਿਸ਼ਨਰ ਵੱਲੋਂ ਐਨ ਐਚ ਏ ਆਈ ਅਧਿਕਾਰੀਆਂ ਨਾਲ ਮੀਟਿੰਗ
- ਸੜਕੀ ਪ੍ਰੋਜੈਕਟਾਂ ਲਈ ਜ਼ਮੀਨ ਅਧਿਗ੍ਰਹਿਣ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਮੋਗਾ, 8 ਜਨਵਰੀ 2025 - ਜ਼ਿਲ੍ਹਾ ਮੋਗਾ ਵਿੱਚੋਂ ਹੋ ਕੇ ਲੰਘਣ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ ਐਚ ਏ ਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਐਨ ਐਚ ਏ ਆਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰੋਂ ਲੰਘਣ ਵਾਲੇ ਸੜਕੀ ਪ੍ਰੋਜੈਕਟਾਂ ਲਈ ਲੋੜੀਂਦੀ ਜ਼ਮੀਨ ਤੁਰੰਤ ਅਧਿਗ੍ਰਹਿਣ ਕਰਕੇ ਕੰਮ ਵਿੱਚ ਤੇਜ਼ੀ ਲਿਆਉਣ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ। ਉਹਨਾਂ ਕਿਹਾ ਕਿ ਚੰਗਾ ਸੜਕੀ ਨੈੱਟਵਰਕ ਕਿਸੇ ਵੀ ਖਿੱਤੇ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੁੰਦਾ ਹੈ। ਉਹਨਾਂ ਨਾਲ ਹੀ ਇਹ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਐਨ ਐਚ ਏ ਆਈ ਦਿਨ ਰਾਤ ਕੰਮ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਇਹਨਾਂ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣਗੇ।
ਇਸ ਮੀਟਿੰਗ ਵਿੱਚ ਐੱਸ ਡੀ ਐੱਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਤਹਿਸੀਲਦਾਰ ਅਸ਼ੋਕ ਕੁਮਾਰ ਸ਼ਰਮਾ, ਪ੍ਰੋਜੈਕਟ ਮੈਨੇਜਰ ਸ਼ੁਸ਼ੀਲ ਕੁਮਾਰ, ਐਕਸੀਅਨ ਐਨ.ਐਚ. ਪਰੇਮ ਕਮਲ, ਪ੍ਰਿਯਾਂਕ , ਸੇਵਕ ਸਿੰਘ ਸਿੱਧੂ, ਐਨ.ਐਚ.ਏ.ਆਈ. ਜਲੰਧਰ ਤੋਂ ਯਸ਼ਵੰਤ ਕੁਮਾਰ, ਅਮਨਦੀਪ ਸਿੰਘ, ਜੇ.ਈ. ਨਵੀਨ ਕੁਮਾਰ, ਜੇ.ਈ. ਦੇਵਾਂਸ਼ੂ ਗਰਗ, ਅਸ਼ੋਕ ਕੁਮਾਰ ਬਾਂਸਲ, ਐਨ.ਕੇ. ਧੀਮਾਨ, ਕੰਟਰੈਕਟਰ ਐਨ.ਐਚ.ਏ.ਆਈ. ਰਮਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।