ਏ.ਡੀ.ਸੀ. ਵੱਲੋਂ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਜਨਵਰੀ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਐਸ.ਸੀ.ਓ. ਨੰ: 505, ਟੋਪ ਫਲੋਰ, ਸੈਕਟਰ-70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਮੇਹਰ ਸਿੰਘ ਵਿਰਦੀ ਪੁੱਤਰ ਸ੍ਰੀ ਕਰਤਾਰ ਸਿੰਘ (2) ਡਾਇਰੈਕਟਰ ਸੁਖਵੀਰ ਸਿੰਘ ਪੁੱਤਰ ਮੇਹਰ ਸਿੰਘ ਦੋਵੇਂ ਵਾਸੀ ਮਕਾਨ ਨੰ: 1627, ਸੈਕਟਰ-80 ਮੋਹਾਲੀ ਹਾਲ ਵਾਸੀ ਫਲੈਟ ਨੰ: 30 ਪਹਿਲੀ ਮਜਿੰਲ, ਬਲਾਕ ਐਫ, ਹਾਊਸਫੈਡ ਕੰਪਲੈਕਸ-1, ਸੈਕਟਰ-79 ਮੋਹਾਲੀ (3) ਡਾਇਰੈਕਟਰ ਅਮਨਦੀਪ ਕੌਰ ਪੁੱਤਰੀ ਮੇਹਰ ਸਿੰਘ ਵਿਰਦੀ ਪਤਨੀ ਹਰਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 3001, ਸੈਕਟਰ-71, ਮੋਹਾਲੀ ਹਾਲ ਵਾਸੀ ਮਕਾਨ ਨੰ: 1445, ਫੇਜ਼ 3ਬੀ2 ਮੋਹਾਲੀ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 222/ਆਈ.ਸੀ, ਮਿਤੀ 17.10.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 16-10-2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਨੂੰ ਜਾਰੀ ਲਾਇਸੰਸ ਨੰਬਰ 222/ਆਈ.ਸੀ. ਮਿਤੀ 17.10.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।