ਸਸਕਾਰ 'ਤੇ ਗਏ ਸੀ ਪਰਿਵਾਰਿਕ ਮੈਂਬਰ: ਖਾਲੀ ਘਰ ਦੇਖ ਕੇ ਲੁੱਟ ਕਰਨ ਵਾਲਾ ਕਾਬੂ
ਗੁਰਪ੍ਰੀਤ ਸਿੰਘ
- ਅੰਮ੍ਰਿਤਸਰ ਵਿੱਚ ਇੱਕ ਘਰ ਚ 70 ਲੱਖ ਦੀ ਚੋਰੀ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ 24 ਘੰਟਿਆਂ ਅੰਦਰ ਕੀਤਾ ਕਾਬੂ
- ਪੁਲਸ ਨੇ ਆਰੋਪੀ ਤੋ 1150 ਗ੍ਰਾਮ ਸੋਨੇ ਦੇ ਜੇਵਰਾਤ ਵੀ ਕੀਤੇ ਬਰਾਮਦ
ਅਮ੍ਰਿਸਤਾਰ, 8 ਜਨਵਰੀ 2025 - ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਰਤਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਪਿਛਲੇ ਦਿਨੀ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਦੇ ਵਿੱਚ ਇੱਕ ਘਰ ਦੇ ਵਿੱਚ ਇੱਕ ਵਿਅਕਤੀ ਵੱਲੋਂ 70 ਲੱਖ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਉਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਵਿੱਚ ਹੀ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਵਨੀਤ ਅਹਿਲਆਵਤ ਨੇ ਦੱਸਿਆ ਕੀ 6 ਜਨਵਰੀ ਨੂੰ ਪ੍ਰਤਾਪ ਨਗਰ ਇਲਾਕੇ ਵਿੱਚ ਇੱਕ ਘਰ ਦੇ ਵਿੱਚ 70 ਲੱਖ ਰੁਪਏ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਪਰਿਵਾਰ ਨੇ ਦੱਸਿਆ ਸੀ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਸੰਸਕਾਰ ਲਈ ਸ਼ਹੀਦਾਂ ਸਾਹਿਬ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਗਏ ਹਨ ਤੇ ਪਿੱਛੋਂ ਉਹਨਾਂ ਦੇ ਘਰ ਵਿੱਚ ਚੋਰੀ ਦੀ ਵਾਰਦਾਤ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਹਰ ਐਂਗਲ ਤੋਂ ਜਾਂਚ ਕਰਦੇ ਹੋਏ 24 ਘੰਟਿਆਂ ਵਿੱਚ ਹੀ ਆਰੋਪੀ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਵੀਰੂ ਦੇ ਰੂਪ ਵਿੱਚ ਹੋਈ ਹੈ ਜੋ ਕਿ ਨਿਊ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਫਿਰ ਹਲ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰਕੇ ਉਸਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ ਹੈ ਤੇ ਉਸ ਦੇ ਕੋਲੋਂ ਬਰੀਕੀ ਨਾਲ ਪੁੱਛਗਿਚ ਕਰਕੇ ਚੋਰੀ ਕੀਤਾ ਹੋਇਆ ਸੋਨੇ ਦੇ ਜੇਵਰਾ ਤੇ 1150 ਗ੍ਰਾਮ ਦੀ ਬਰਾਮਦਗੀ ਵੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਆਰੋਪੀ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਵਿੱਚ ਦੋ ਮਾਮਲੇ ਦਰਜ ਹਨ।