← ਪਿਛੇ ਪਰਤੋ
ਸਾਨੂੰ ਨਵੀਂ ਪਾਰਟੀ ਬਣਾਉਣ ਤੋਂ ਰੋਕਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ: ਤਰਸੇਮ ਸਿੰਘ ਤਰਨਤਾਰਨ, 9 ਜਨਵਰੀ, 2025: ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਖਿਲਾਫ ਯੂ ਏ ਪੀ ਏ ਵਰਗੀਆਂ ਧਾਰਾਵਾਂ ਲਾਉਣ ਦਾ ਮਕਸਦ ਸਾਨੂੰ ਨਵੀਂ ਪਾਰਟੀ ਬਣਾਉਣ ਤੋਂ ਰੋਕਣਾ ਹੈ। ਉਹਨਾਂ ਕਿਹਾ ਕਿ ਸਾਨੂੰ ਪਹਿਲਾਂ ਤੋਂ ਖਦਸ਼ਾ ਸੀ ਕਿ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਸਕਦੀਆਂ ਹਨ। ਉਹਨਾਂ ਕਿਹਾ ਕਿ ਸਾਨੂੰ ਘਰ ਬਿਠਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਅਸੀਂ ਡਰਨ ਵਾਲੇ ਨਹੀਂ ਹਾਂ, ਅਸੀਂ ਗੁਰੂ ਦੇ ਆਸਰੇ ਚਲਦੇ ਰਹਾਂਗੇ।
Total Responses : 532