ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਦੀ ਰਜਿਸਟ੍ਰੇਸ਼ਨ ਲਾਜ਼ਮੀ – ਡਿਪਟੀ ਕਮਿਸ਼ਨਰ
ਮਨਜੀਤ ਸਿੰਘ ਢੱਲਾ
ਫਰੀਦਕੋਟ, 9 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਕਾਸ ਪੰਜਾਬ ਵੱਲੋਂ ਬੱਚਿਆ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. (ਅਰਲੀ ਚਾਇਲਡਹੂਡ ਕੇਅਰ ਐਂਡ ਐਜੂਕੇਸ਼ਨ ) ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆ ਹਨ। ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਰੀਦਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜ਼ਿਲ੍ਹਾ ਫਰੀਦਕੋਟ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਆਦਾ ਜਾਣਕਾਰੀ ਦੇ ਲਈ ਜਿਲ੍ਹਾ ਪ੍ਰੋਗਰਾਮ ਅਫ਼ਸਰ ਫਰੀਦਕੋਟ ਦੇ ਨੰਬਰ 94175-10364 ਤੇ ਸੰਪਰਕ ਕੀਤਾ ਜਾ ਸਕਦਾ ਹੈ।