ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ
ਫਾਜ਼ਿਲਕਾ 9 ਜਨਵਰੀ
ਆਮ ਆਦਮੀ ਕਲੀਨਿਕ ਸਿਵਲ ਸਰਜਨ ਫਾਜਿਲਕਾ ਵਿਖੇ ਚੱਲ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਵਿਖੇ ਡਾ ਲਹਿੰਬਰ ਰਾਮ ਸਿਵਲ ਸਰਜਨ ਨੇ ਅਚਨਚੇਤ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ, ਡਾ ਸੁਨੀਤਾ ਐਪੀਡਮੈਲੋਜਿਸਟ, ਡਾ ਆਮਨਾ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰੋਹਿਤ ਕੁਮਾਰ ਵੀ ਮੌਜੂਦ ਸਨ। ਇਸ ਸਮੇਂ ਉਹਨਾਂ ਗਰਭਵਤੀ ਔਰਤਾਂ ਦਾ ਹਾਲ ਚਾਲ ਪੁੱਛਿਆ ਅਤੇ ਆਮ ਆਦਮੀ ਕਲੀਨਿਕ ਵਿੱਚ ਗਰਭਵਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਬਾਰੇ ਸ਼ੰਤੁਸ਼ਟੀ ਪ੍ਰਗਟਾਈ।
ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਦਿਨ ਦਾ ਮਕਸਦ ਮਾਂ ਅਤੇ ਬੱਚੇ ਦੀ ਮੌਤ ਦਰ ਤੇ ਕਾਬੂ ਪਾਉਣਾ ਹੈ। ਗਰਭਵਤੀਆਂ ਖਾਸ ਕਰਕੇ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀਆਂ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਇਲਾਜ ਲਈ ਲਿਆ ਕੇ ਉਹਨਾਂ ਦਾ ਜਣੇਪਾ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਟਾਲਿਆ ਜਾ ਸਕਦਾ ਹੈ। ਜਿਸ ਨਾਲ ਜਣੇਪੇ ਸਮੇਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਸਮੇਂ ਉਹਨਾਂ ਇਕੱਤਰ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਟੀਨ ਯੁਕਤ ਵਸਤਾਂ ਦੇ ਪੈਕਟ ਵੰਡੇ।
ਉਹਨਾਂ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਨੂੰ ਲੈ ਕੇ ਆਉਣ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ।
ਇਸ ਸਮੇਂ ਡਾ ਅੰਜਲੀ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਗਰਭਵਤੀ ਔਰਤਾਂ ਦਾ ਚੈਕਅੱਪ, ਲੈਬ ਟੈਸਟ ਅਤੇ ਇਲਾਜ ਕੀਤਾ।