ਮਾਡਲ ਕੈਰੀਅਰ ਸੈਂਟਰ (ਐਮ.ਸੀ.ਸੀ) -ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 10 ਜਨਵਰੀ ਨੂੰ
ਰੂਪਨਗਰ, 09 ਜਨਵਰੀ 2025: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 10 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਏਕੇ ਆਟੋਮੋਟਿਵ ਪ੍ਰਾਇਵੇਟ ਲਿਮਿਟੇਡ ਅਤੇ ਫੁਰਕਾਵਾ ਮਿੰਡਾ ਪ੍ਰਾਈਵੇਟ ਲਿਮਿਟੇਡ ਕੰਪਨੀਆਂ ਵੱਲੋਂ ਟਰੇਨੀ ਆਪਰੇਟਰ ਦੀਆਂ ਅਸਾਮੀਆਂ ਲਈ ਦਸਵੀਂ, ਬਾਰਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਟ, ਬੀ.ਟੈਕ. ਪਾਸ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12000 ਤੋਂ 22,000 ਰੁਪਏ ਤੱਕ ਤਨਖਾਹ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਦੇ ਨੌਕਰੀ ਕਰਨ ਦਾ ਸਥਾਨ ਰੋਹਤਕ, ਰੇਵਾੜੀ (ਹਰਿਆਣਾ) ਹੈ। ਇਸ ਕੈਂਪ ਵਿੱਚ 18 ਤੋਂ 50 ਸਾਲ ਤੱਕ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 8557010066 'ਤੇ ਸੰਪਰਕ ਕੀਤਾ ਜਾ ਸਕਦਾ ਹੈ।