ਕਿਸਾਨ ਆਗੂ ਡੱਲੇਵਾਲ ਮਰਨ ਵਰਤ ਨੂੰ ਖਤਮ ਕਰਨ ਲਈ ਭਾਜਪਾ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਦੇ ਨਾਮ 'ਤੇ ਦਿੱਤਾ ਮੰਗ ਪੱਤਰ
ਗੁਰਪ੍ਰੀਤ ਸਿੰਘ
- ਭਾਜਪਾ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਸੁਝਾਅ ਬਾਕਸ ਵਿੱਚ ਪਾਇਆ ਆਪਣਾ ਮੰਗ ਪੱਤਰ
- ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਭਾਜਪਾ ਆਗੂਆਂ ਨੇ ਗਹਿਰੀ ਚਿੰਤਾ ਜਤਾਈ
- ਭਾਜਪਾ ਕਿਸਾਨ ਆਗੂ ਸੁਖਮਿੰਦਰਪਾਲ ਗਰੇਵਾਲ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ।
ਅੰਮ੍ਰਿਤਸਰ, 9 ਜਨਵਰੀ 2025 - ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਭਾਜਪਾ ਦੇ ਆਗੂਆਂ ਨੇ ਗਹਿਰੀ ਚਿੰਤਾ ਦਾ ਪ੍ਰਗਟਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ. ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਚਾਰਾਜੋਈ ਕਰਨ ਦੀ ਅਪੀਲ ਕੀਤੀ ਹੈ ਜਿਸ ਦੇ ਚਲਦੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਪਹੁੰਚ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਤੇ ਇੱਕ ਪੱਤਰ ਅਕਾਲ ਤਖਤ ਸਾਹਿਬ ਦੇ ਸੁਝਾਅ ਬਾਕਸ ਵਿੱਚ ਪਾਇਆ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਈ ਮਾਮਲਿਆਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਵਿਚ ਭੁੱਖ ਹੜਤਾਲ’ਤੇ ਬੈਠਣ ਵਾਲੇ ਵਿਅਕਤੀਆਂ ਜਿਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਨੂੰ ਨੁਕਸਾਨ ਨਾ ਪਹੁੰਚਾਉਣ ਅਤੇ ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਸਿਹਤ ਦਾ ਖ਼ਿਆਲ ਰੱਖਣ ਪ੍ਰਤੀ ਆਦੇਸ਼ ਕੀਤੇ ਗਏ ਹਨ, ਜਿਸ ਨੂੰ ਉਨ੍ਹਾਂ ਨੇ ਸਮੇਂ ਸਮੇਂ ਖਿੜੇ ਮੱਥੇ ਪਰਵਾਨ ਵੀ ਕੀਤਾ ਹੈ। ਅੱਜ ਉਸੇ ਤਰਜ਼ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਇਕ ਗੁਰਸਿੱਖ ਹਨ, ਦੇ ਮਾਮਲੇ ਵਿਚ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਸ ਦੀ ਜਾਨ ਨੂੰ ਬਚਾਉਣ ਲਈ ਮਰਨ ਵਰਤ ਖ਼ਤਮ ਕਰਨ ਪ੍ਰਤੀ ਆਪਣੀ ਭੂਮਿਕਾ ਨਿਭਾਉਣੀ ’ਤੇ ਵਿਚਾਰ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਕੋਈ ਵੀ ਆਗੂ ਜਾਂ ਵਰਕਰ ਮਰਨ ਵਰਤ ਜਿਹਾ ਫ਼ੈਸਲਾ ਨਾ ਲਵੇ ਇਹ ਯਕੀਨੀ ਬਣਾਇਆ ਜਾਵੇ।
ਉਹਨਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੇਰੀ ਕਾਫੀ ਨਜਦੀਕੀ ਹੈ ਅਤੇ ਮੇਰੇ ਵਲੋ ਉਹਨਾਂ ਨਾਲ ਵੀ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਹੈ। ਅੱਜ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਅਤੇ ਮਰਨ ਵਰਤ ਛਡਵਾਉਣ ਲਈ ਪੱਤਰ ਵੀ ਲਿਖਿਆ ਗਿਆ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮੈਂ ਦਿੱਲੀ ਵਿਖੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਗੱਲਬਾਤ ਕੀਤੀ ਸੀ ਤੇ ਉਹਨਾਂ ਨੂੰ ਵੀ ਕਿਹਾ ਸੀ ਕਿ ਅਗਰ ਉਹਨਾਂ ਨੇ ਪੰਜਾਬ ਦੇ ਲੋਕਾਂ ਦੇ ਉੱਪਰ ਰਾਜ ਕਰ ਰਿਹਾ ਤੇ ਉਹ ਪੂਰੇ ਭਾਰਤ ਵਿੱਚ ਰਾਜ ਕਰ ਸਕਦੇ ਹਨ ਉਹਨਾਂ ਕਿਹਾ ਕਿ ਮੈਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਹੀ ਕਹਾਂਗਾ ਕਿ ਕਿਸਾਨਾਂ ਦੇ ਮੁੱਦੇ ਜਲਦ ਤੋਂ ਜਲਦ ਖਤਮ ਕੀਤਾ ਜਾਵੇ। ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਵੀ ਮੈਂ ਇਹ ਅਰਦਾਸ ਕੀਤੀ ਹੈ ਕਿ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।