ਸਪੀਕਰ ਸੰਧਵਾਂ ਨੇ ਕੀਤਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫ਼ਿਜਿਊਥਰੈਪੀ ਵਿਭਾਗ ਦਾ ਕੀਤਾ ਦੌਰਾ
- ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਸਪੀਕਰ ਸੰਧਵਾਂ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 09 ਜਨਵਰੀ,2025 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਫਿਜ਼ਿਊਥਰੈਪੀ ਵਿਭਾਗ ਦਾ ਦੌਰਾ ਕਰਨ ਮੌਕੇ ਕੀਤਾ ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਹਸਪਤਾਲ ਵਿੱਚ ਫਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕ ਆਪਣਾ ਇਲਾਜ ਕਰਵਾਉਣ ਆਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਚੰਗੀ ਤਰ੍ਹਾਂ ਪੜ੍ਹ ਕੇ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰਨ । ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ । ਉਨ੍ਹਾਂ ਬੱਚਿਆਂ ਨੂੰ ਵਿਦੇਸ਼ ਵਿੱਚ ਨਾ ਜਾਣ ਲਈ ਵੀ ਪ੍ਰੇਰਿਤ ਕੀਤਾ ।