ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ - ਡਿਪਟੀ ਕਮਿਸ਼ਨਰ
- ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤੀ ਮੀਟਿੰਗ
- ਕੀਰਤਪੁਰ ਸਾਹਿਬ ਵਿਚ 10 ਤੋਂ 12 ਮਾਰਚ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਮਨਾਇਆ ਜਾਵੇਗਾ ਹੋਲਾ ਮਹੱਲਾ ਤਿਉਹਾਰ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 09 ਜਨਵਰੀ ,2025 - ਹੋਲਾ ਮਹੱਲਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਸਾਰੇ ਵਿਭਾਗਾ ਦੇ ਅਧਿਕਾਰੀ ਹੋਲਾ ਮਹੱਲਾ ਮੌਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ। ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਆਉਦੀਆਂ ਹਨ, ਜਿਨ੍ਹਾਂ ਨੂੰ ਲੋੜੀਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ।
ਅੱਜ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਲਾ ਮਹੱਲਾ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੱਖਾਂ ਸ਼ਰਧਾਲੂ ਹੋਲਾ ਮਹੱਲਾ ਮੌਕੇ ਪਵਿੱਤਰ ਤੇ ਇਤਿਹਾਸਕ ਗੁਰੂਧਾਮਾ ਦੇ ਦਰਸ਼ਨਾ ਲਈ ਇੱਥੇ ਪੁੱਜਦੇ ਹਨ। ਜਿਸ ਦੀਆਂ ਤਿਆਰੀਆਂ ਸਬੰਧੀ ਇਹ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਿਹਤ ਸਹੂਲਤਾਂ, ਸ਼ਟਲ ਬੱਸ ਸਰਵਿਸ, ਟਾਇਲਟ ਬਲਾਕ, ਪੀਣ ਵਾਲਾ ਸਾਫ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ। ਟ੍ਰੈਫਿਕ ਦੀ ਵਿਵਸਥਾ ਵੀ ਢੁਕਵੇ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਾਰੇ ਵਿਭਾਗਾ ਵੱਲੋਂ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਜਾਵੇ। ਉਨ੍ਹਾ ਨੇ ਦੱਸਿਆ ਕਿ ਹੋਲਾ ਮਹੱਲਾ ਦੌਰਾਨ ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣਗੇ। ਸਿੰਗਲ ਯੂਜ ਪਲਾਸਟਿਕ ਦੀ ਵਰਤੋ ਰੋਕਣ, ਕੂੜਾ ਪ੍ਰਬੰਧਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋ ਉਨ੍ਹਾਂ ਦੀ ਕਾਰਗੁਜਾਰੀ ਜਾਨਣ ਉਪਰੰਤ ਜਰੂਰੀ ਨਿਰਦੇ਼ਸ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੇ ਮੇਲਾ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ 11 ਸੈਕਟਰ ਅਤੇ ਕੀਰਤਪੁਰ ਸਾਹਿਬ ਵਿੱਚ 3 ਸੈਕਟਰ ਹੋਣਗੇ। ਮੇਲੇ ਦੌਰਾਨ ਸਿਵਲ ਅਤੇ ਪੁਲਿਸ ਵਿਭਾਗ ਦਾ ਸਾਂਝਾ ਕੰਟਰੋਲ ਰੂਮ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਜਾਵੇਗਾ। ਹਰ ਸੈਕਟਰ ਵਿੱਚ ਸਬ-ਕੰਟਰੋਲ ਰੂਮ ਸਥਾਪਿਤ ਹੋਵੇਗਾ ਜਿੱਥੇ ਆਰਜੀ ਸਿਹਤ ਡਿਸਪੈਂਸਰੀਆਂ ਵਿੱਚ ਸਿਹਤ ਸਹੂਲਤਾਂ 24 ਘੰਟੇ ਰਾਊਂਡ ਦੀ ਕਲਾਕ ਸ਼ਰਧਾਲੂਆਂ ਨੂੰ ਮਿਲਣਗੀਆਂ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨੂੰ ਆਉਣ ਵਾਲੀਆਂ ਲਿੰਕ ਸੜਕਾਂ ਤੇ ਮੁੱਖ ਮਾਰਗਾਂ ਦੀ ਮੁਰੰਮਤ ਦਾ ਕੰਮ ਹੋਲਾ ਮਹੱਲਾ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਮੇਲਾ ਖੇਤਰ ਵਿੱਚ ਅੰਦਰੂਨੀ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ ਅਤੇ ਜਲ ਸਪਲਾਈ ਨਿਰਵਿਘਨ ਸੁਚਾਰੂ ਚਲਦੀ ਰਹੇਗੀ। ਉਨਾਂ ਨੇ ਦੱਸਿਆ ਕਿ ਰੈੱਡ ਕਰਾਸ ਵੱਲੋਂ ਵੀ ਐਂਬੂਲੈਂਸਾਂ ਸਥਾਪਿਤ ਕੀਤੀਆਂ ਜਾਣਗੀਆਂ। ਆਮ ਸੰਗਤਾਂ ਨੂੰ ਪਲਾਸਟਿਕ ਮੁਕਤ ਹੋਲਾ ਮੁਹੱਲਾ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨਾਂ ਨੇ ਕਿਹਾ ਕਿ ਮੇਲਾ ਖੇਤਰ ਦੀ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਲੰਗਰਾਂ ਲਈ ਕਲੋਰੀਨੇਸ਼ਨ ਕੀਤਾ ਪਾਣੀ, ਸੰਗਤਾਂ ਲਈ ਪਾਖਾਨੇ ਅਤੇ ਪੀਣ ਵਾਲਾ ਸਾਫ ਪਾਣੀ ਉਪਲੱਬਧ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ। ਉਨਾਂ ਨੇ ਕਿਹਾ ਕਿ ਸੜਕਾਂ ਦੇ ਆਲੇ-ਦੁਆਲੇ ਨਾਜਾਇਜ ਕਬਜੇ ਨਹੀਂ ਹੋਣਗੇ। ਪਾਰਕਿੰਗ ਥਾਵਾਂ ਉੱਤੇ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਹੋਣਗੀਆਂ।
ਇਸ ਮੌਕੇ ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਚੰਦਰ ਜਯੋਤੀ ਵਧੀਕ ਡਿਪਟੀ ਕਮਿਸ਼ਨਰ (ਵਿ), ਜਸਪ੍ਰੀਤ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ, ਅਨਮਜੋਤ ਕੌਰ ਐਸ.ਡੀ.ਐਮ ਨੰਗਲ, ਸੁਖਪਾਲ ਸਿੰਘ ਐਸ.ਡੀ.ਐਮ ਮੋਰਿੰਡਾ, ਅਰਵਿੰਦਰਪਾਲ ਸਿੰਘ ਸੋਮਲ ਸਹਾਇਕ ਕਮਿਸ਼ਨਰ ਜਨਰਲ, ਅਜੇ ਸਿੰਘ ਡੀ.ਐਸ.ਪੀ, ਹਰਜੀਤਪਾਲ ਸਿੰਘ ਐਕਸੀਅਨ, ਅਵਤਾਰ ਸਿੰਘ ਐਕਸੀਅਨ, ਸੁਰਿੰਦਰਪਾਲ ਸਿੰਘ ਐਕਸੀਅਨ, ਵਿਵੇਕ ਦੁਰੇਜਾ ਐਕਸੀਅਨ, ਗੁਰਸੋਹਣ ਸਿੰਘ ਰੈਡ ਕਰਾਸ, ਸੰਦੀਪ ਕੁਮਾਰ ਤਹਿਸੀਲਦਾਰ, ਈਸ਼ਾਨ ਚੋਧਰੀ ਬੀਡੀਪੀਓ, ਰਿਤੂ ਕਪੂਰ ਨਾਇਬ ਤਹਿਸੀਲਦਾਰ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਇਸ਼ਾਨ ਚੋਧਰੀ ਬੀਡੀਪੀਓ, ਅਮਨਦੀਪ ਸਿੰਘ, ਜਗਮੀਤ ਸਿੰਘ ਤੇ ਵੱਡੀ ਗਿਣਤੀ ਵਿਚ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।