ਹਰ ਵਰਗ ਦੀ ਭਲਾਈ 'ਤੇ ਅਧਾਰਿਤ ਹੋਵੇਗਾ ਇਸ ਵਾਰ ਦਾ ਬਜਟ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
- ਮੁੱਖ ਮੰਤਰੀ ਨੇ ਦੀਨ ਦਿਆਲ ਉਪਾਧਿਆਏ ਸੰਸਥਾਨ ਵੱਲੋਂ ਤਿਆਰ ਪੋਸ਼ਨ ਉਤਸਵ ਨਾਮਕ ਕਾਫੀ ਟੇਬਲ ਬੁੱਕ ਦੀ ਕੀਤੀ ਘੁੰਡ ਚੁਕਾਈ
- 5.60 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਏਗਰੀ-ਟੂਰੀਜ਼ਮ ਸੈਂਟਰ ਦੇ ਪਾਰਟ -ਟੂ ਦਾ ਕੀਤਾ ਉਦਘਾਟਨ
ਚੰਡੀਗੜ੍ਹ, 9 ਜਨਵਰੀ 2025 - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਇਸ ਵਾਰ ਦਾ ਬਜਟ ਬਣਾਇਆ ਜਾਵੇਗਾ। ਇਸ ਉਦੇਸ਼ ਨੂੰ ਲੈ ਕੇ ਹਰ ਵਰਗ ਤੋਂ ਸੁਝਾਅ ਲਏ ਜਾ ਰਹੇ ਹਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਿਸਾਰ ਦੇ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਏਗਰੀ-ਟੂਰੀਜ਼ਮ ਸੈਂਟਰ (ਖੇਤੀਬਾੜੀ ਸੈਰ-ਸਪਾਟਾ ਕੇਂਦਰ) ਦੇ ਪਾਰਟ-ਟੂ ਦੇ ਉਦਘਾਟਨ ਕਰਨ ਬਾਅਦ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਦੀਨ ਦਿਆਲ ਖੋਜ ਸੰਸਥਾਨ ਵੱਲੋਂ ਤਿਆਰ ਪੋਸ਼ਨ ਉਤਸਵ ਨਾਮਕ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ। ਇਸ ਮੌਕੇ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਤੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਸਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 5 ਕਰੋੜ 60 ਲੱਖ ਦੀ ਲਾਗਤ ਨਾਲ ਇਸ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਇਹ ਲੋਕਾਂ ਨੂੰ ਕਿਸਾਨਾਂ ਦੇ ਬਾਰੇ ਵਿਚ ਦੱਸਣ ਦਾ ਚੰਗਾ ਸਰੋਤ ਹੈ, ਇਸ ਦਾ ਲਾਭ ਸੂਬੇ ਦੇ ਲੋਕਾਂ ਨੁੰ ਮਿਲੇਗਾ। ਇਸ ਤੋਂ ਇਹ ਵੀ ਪਤਾ ਲੱਗੇਗਾ ਕੀ ਸਾਡੇ ਬਜੁਰਗ ਕਿਸ ਤਰ੍ਹਾ ਖੇਤੀ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਆਦਰਸ਼ਾਂ ਨੂੰ ਲੈ ਕੇ ਹੀ ਦੀਨ ਦਿਆਨ ਖੋਜ ਸੰਸਥਾਨ ਕੰਮ ਕਰ ਰਿਹਾ ਹੈ, ਉਹ ਇਕ ਅਜਿਹੇ ਸਖਸ਼ੀਅਤ ਦੇ ਧਨੀ ਸਨ ਜਿਨ੍ਹਾਂ ਨੇ ਏਕਾਤਮ ਮਾਨਵਵਾਦ ਦਾ ਵਿਚਾਰ ਕੀਤਾ। ਅੱਜ ਸਰਕਾਰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲ ਰਹੀ ਹੈ। ਉਨ੍ਹਾਂ ਦਾ ਯਤਨ ਸੀ ਕਿ ਗਰੀਬ ਵਿਅਕਤੀ ਦਾ ਜੀਵਨ ਪੱਧਰ ਉੱਚਾ ਉੱਠੇ ਅਤੇ ਲਾਇਨ ਵਿਚ ਖੜੇ ਆਖੀਰੀ ਵਿਅਕਤੀ ਦੀ ਭਲਾਈ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਖਾਨ-ਪੀਣ 'ਤੇ ਵਿਸ਼ੇਸ਼ ਧਿਆਨ ਦੇਣਾ ਹੋਵੇਗਾ। ਬੱਚਿਆਂ ਅਤੇ ਮਹਿਲਾਵਾਂ ਨੂੰ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ ਦੇਣ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਇਸੀ ਦਿਸ਼ਾ ਵਿਚ ਯਤਨ ਕੀਤੇ ਹਨ ਅਤੇ ਯੂਐਨਓ ਵਿਚ ਵੀ ਆਪਣੀ ਗੱਲ ਰੱਖੀ ਕਿ ਸਾਨੂੰ ਮਿਲੇਟਸ ਦੇ ਵੱਲ ਵੱਧਣਾ ਚਾਹੀਦਾ ਹੈ। ਮੋਟੇ ਅਨਾਜ ਦੇ ਜਰਇਏ ਪੋਸ਼ਣ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਯੁਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਬੀ ਆਰ ਕੰਬੋਜ, ਵੱਖ-ਵੱਖ ਵਿਭਾਗਾਂ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਸਮੇਤ ਅਨੇਮ ਮਾਣਯੋਗ ਮਹਿਮਾਨ ਮੌਜੂਦ ਸਨ।
ਬਾਕਸ
ਪ੍ਰੋਗ੍ਰਾਮ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਹਰ ਚੋਣ ਨੂੰ ਗੰਭੀਰਤਾ ਨਾਲ ਲੈਂਦੀ ਹੈ, ਪਾਰਟੀ ਦੀ ਨਜਰ ਵਿਚ ਕੋਈ ਚੋਣ ਛੋਟਾ -ਵੱਡਾ ਨਹੀਂ ਹੁੰਦਾ। ਦਿੱਲੀ ਚੋਣ ਦੇ ਬਾਰੇ ਵਿਚ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਤੀਜੇ ਬੀਜੇਪੀ ਦੇ ਪੱਖ ਵਿਚ ਆਉਣਗੇ ਅਤੇ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇੱਥੇ ਬੀਜੇਪੀ ਦੀ ਸਰਕਾਰ ਬਣੇਗੀ। ਕੇਜਰੀਵਾਲ ਨੇ ਸਿਰਫ ਸਪਨੇ ਦਿਖਾਏ ਹਨ, ਉਨ੍ਹਾਂ ਨੇ 10 ਸਾਲ ਸਪਨਿਆ ਵਿਚ ਕੱਢ ਦਿੱਤੇ।
ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨਿਗਮ ਚੋਣ ਨੂੰ ਲੈ ਕੇ ਅਸੀਂ ਪੂਰੀ ਤਰ੍ਹਾ ਨਾਲ ਤਿਆਰ ਹਨ। ਸਿੰਬਲ 'ਤੇ ਚੋਣ ਲੜਣਗੇ ਜਾਂ ਬਿਨ੍ਹਾਂ ਸਿੰਬਲ ਦੇ ਇਸ ਦਾ ਫੈਸਲਾ ਪਾਰਟੀ ਤੈਅ ਕਰੇਗੀ।