← ਪਿਛੇ ਪਰਤੋ
ਆਪਣੀ ਹਊਮੈ ਤਿਆਗੋ ਤੇ ਕਿਸਾਨਾਂ ਨਾਲ ਗੱਲਬਾਤ ਕਰੋ: ਪ੍ਰਿਅੰਕਾ ਗਾਂਧੀ ਨੇ ਮੋਦੀ ਨੂੰ ਕੀਤੀ ਅਪੀਲ ਨਵੀਂ ਦਿੱਲੀ, 10 ਜਨਵਰੀ, 2025: ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਹਊਮੈ ਤਿਆਗ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਕਿਸਾਨਾਂ ਪ੍ਰਤੀ ਬੇਰਹਿਮ ਹੋਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਹਊਮੈ ਤਿਆਗ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
Total Responses : 1168