ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ
ਸ਼੍ਰੀ ਮੁਕਤਸਰ ਸਾਹਿਬ, 10 ਜਨਵਰੀ 2025 - ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ ਕੰਪਨੀ ਵੱਲੋਂ ਇੰਟਰਵਿਊ ਲਈ ਗਈ।
ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ । ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 41 ਯੋਗ ਉਮੀਦਵਾਰਾਂ ਦੀ ਚੋਣ ਹੋਈ।