ਨਵੇਂ ਵਰ੍ਹੇ ਦੀ ਖੁਸ਼ੀ, ਮਾਘੀ ਮੇਲੇ ਦੀ ਆਮਦ ਅਤੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਵਸ੍ਰੀ ਮੁਕਤਸਰ ਸਾਹਿਬ 10 ਜਨਵਰੀ 2025 - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵੇਂ ਵਰ੍ਹੇ ਦੀ ਖੁਸ਼ੀ ਅਤੇ ਮਾਘੀ ਮੇਲੇ ਦੀ ਆਮਦ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸੀਆਂ ਸਿੰਘ ਵਲੋਂ ਸਰਬਤ ਦੇ ਭਲੇ ਲਈ ਅਰਦਾਸ਼ ਕੀਤੀ ਗਈ ।
ਇਸ ਦੌਰਾਨ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਰੱਖਿਆ ਜਾਵੇ।
ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀਮਤੀ ਬਲਜੀਤ ਕੌਰ ਐਸ.ਡੀ. ਐਮ., ਸ੍ਰੀ ਹਰਜਿੰਦਰ ਸਿੰਘ ਸਿੱਧੂ ਪ੍ਰਧਾਨ ਡੀ.ਸੀ.ਦਫਤਰ ਯੂਨੀਅਨ, ਸ੍ਰੀ ਸੁਰਿੰਦਰ ਕੁਮਾਰ ਪੀ.ਏ ਟੂ ਡੀ.ਸੀ. ਸ੍ਰੀ ਪੁਸ਼ਪਿੰਦਰ ਸਿੰਘ ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ । ਇਸ ਮੌਕੇ ਤੇ ਸਮੂਹ ਕਰਮਚਾਰੀਆਂ ਵਲੋਂ ਤਨ,ਮਨ ਅਤੇ ਧਨ ਨਾਲ ਪੂਰੀ ਸੇਵਾ ਕੀਤੀ ਗਈ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ।