11 ਜਨਵਰੀ ਨੂੰ ਇਸ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ 'ਚ ਰਹੇਗੀ ਛੁੱਟੀ
ਰੂਪਨਗਰ, 10 ਜਨਵਰੀ 2025: ਜ਼ਿਲ੍ਹਾ ਆਈ.ਟੀ. ਮੈਨੇਜਰ ਸ਼੍ਰੀਮਤੀ ਮੋਨੀਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ ਅੱਜ 11 ਜਨਵਰੀ ਦਿਨ ਸ਼ਨੀਵਾਰ ਨੂੰ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਧਿਆਨ ਵਿਚ ਰਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਅੱਜ ਸੁਖਮਨੀ ਸਾਹਿਬ ਦਾ ਪਾਠ ਹੋਣ ਕਾਰਨ ਸੇਵਾ ਕੇਂਦਰਾਂ ਵਿੱਚ ਜਨਤਕ ਸੇਵਾਵਾਂ ਬੰਦ ਰਹਿਣਗੀਆਂ ਇਸ ਜ਼ਿਲ੍ਹਾ ਵਾਸੀ ਆਪਣੇ ਕੰਮ- ਕਾਜ ਸੰਬੰਧੀ ਅਗਲੇ ਦਿਨ ਤੋਂ ਆਮ ਦਿਨ ਦੀ ਤਰ੍ਹਾਂ ਸੇਵਾਵਾਂ ਲੈ ਸਕਣਗੇ।