ਵਪਾਰਕ ਐਸੋਸੀਏਸ਼ਨਾਂ ਤੇ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਜੀ.ਐਸ.ਟੀ ਰਜਿਸਟ੍ਰੇਸ਼ਨ ਤੇ ਮਾਲੀਆ ਵਧਾਉਣ ਲਈ ਕੀਤਾ ਪ੍ਰੇਰਿਤ
ਰੂਪਨਗਰ, 10 ਜਨਵਰੀ 2025: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਬਕਾਰੀ ਅਤੇ ਕਰ ਵਿਭਾਗ ਰੂਪਨਗਰ ਦੇ ਅਧਿਕਾਰੀਆਂ ਦੁਆਰਾ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਐਸੋਸੀਏਸ਼ਨ ਪ੍ਰਧਾਨਾਂ ਅਤੇ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਜੀ.ਐਸ.ਟੀ ਰਜਿਸਟ੍ਰੇਸ਼ਨ ਅਤੇ ਮਾਲੀਆ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ।
ਆਬਕਾਰੀ ਅਤੇ ਕਰ ਵਿਭਾਗ ਰੂਪਨਗਰ ਦੇ ਅਧਿਕਾਰੀਆਂ ਵੱਲੋਂ ਆਏ ਹੋਏ ਹਾਜ਼ਰੀਨ ਨੂੰ ਵਸਤੂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਐਕਟ, 2017 ਤਹਿਤ ਰਜਿਸਟਰੇਸ਼ਨ ਦੀ ਮਹੱਤਤਾ ਅਤੇ 10 ਜਨਵਰੀ, 2024 ਤੋਂ ਵਿਭਾਗ ਵੱਲੋਂ ਸ਼ੁਰੂ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਅਤੇ ਸਰਵੇਖਣ ਮੁਹਿੰਮ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਗੈਰ-ਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਅਧੀਨ ਰਜਿਸਟਰਡ ਕੀਤਾ ਜਾ ਸਕੇ।