ਕਿਸਾਨ ਆਗੂ ਡਲੇਵਾਲ ਦੀ ਸਿਹਤ ਤੰਦਰੁਸਤੀ ਨੂੰ ਲੈ ਕੇ ਨਿਹੰਗ ਸਿੰਘਾਂ ਵੱਲੋਂ ਵੀ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਕੀਤੀ ਗਈ ਅਰਦਾਸ
ਗੁਰਪ੍ਰੀਤ ਸਿੰਘ
- ਕੇਂਦਰ ਸਰਕਾਰ ਨੂੰ ਕੀਤੀ ਤਾੜਨਾ ਜੇਕਰ ਡਲੇਵਾਲ ਨੂੰ ਹੋਇਆ ਕੁਝ ਤਾਂ ਹਾਲਾਤ ਹੋਣਗੇ ਖਰਾਬ - ਬਲਬੀਰ ਸਿੰਘ
ਅੰਮ੍ਰਿਤਸਰ, 10 ਜਨਵਰੀ 2025 - ਕਿਸਾਨ ਆਗੂ ਜਗਦੀਤ ਸਿੰਘ ਡਲੇਵਾਲ ਲਗਾਤਾਰ ਹੀ ਭੁੱਖ ਹੜਤਾਲ ਤੇ ਬੈਠੇ ਹੋਏ ਹਨ ਅਤੇ ਭੁੱਖ ਹੜਤਾਲ ਦੇ ਦੌਰਾਨ ਅੱਜ ਉਹਨਾਂ ਨੂੰ 46ਵਾਂ ਦਿਨ ਹੋ ਚੁੱਕਾ ਹੈ। ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਜਾ ਰਹੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਮਨਾ ਠੀਕ ਰਵੇ। ਉੱਥੇ ਹੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਮੁੱਦਿਆਂ ਦੇ ਲਈ ਹੀ ਇਹ ਆਪਣੀ ਆਵਾਜ਼ ਜ ਚੁੱਕੀ ਜਾ ਰਹੀ ਹੈ ਉਥੇ ਉਹਨਾਂ ਵੱਲੋਂ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜਲਦ ਤੋਂ ਜਲਦ ਇਸ ਦਾ ਹਾਲ ਜਲਦ ਤੋਂ ਜਲਦ ਕੱਢਿਆ ਜਾਵੇ ਨਹੀਂ ਤਾਂ ਹਾਲਾਤ ਖਰਾਬ ਹੋ ਸਕਦੇ ਹਨ।
ਜਗਜੀਤ ਸਿੰਘ ਡਲੇਵਾਲ ਜੋ ਕਿ 46 ਦਿਨ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਉਹਨਾਂ ਦੀ ਸਿਹਤ ਲਗਾਤਾਰ ਹੀ ਖਰਾਬ ਹੁੰਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਦੂਸਰੇ ਪਾਸੇ ਉਹਨਾਂ ਦੀ ਸਿਹਤ ਕਾਮਨਾ ਦੇ ਲਈ ਜਿੱਥੇ ਇੱਕ ਪਾਸੇ ਧਾਰਮਿਕ ਜਥੇਬੰਦੀਆਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰ ਰਹੀਆਂ ਹਨ ਉਥੇ ਕਿਸਾਨ ਜਥੇਬੰਦੀਆਂ ਵੀ ਜਗਜੀਤ ਸਿੰਘ ਡਲੇਵਾਲ ਦੇ ਹੱਕ ਦੇ ਵਿੱਚ ਨੇਤਰ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅਤੇ ਇਹ ਬੀਤੇ ਦਿਨ ਭਾਰਤ ਜਨਤਾ ਪਾਰਟੀ ਦੇ ਆਗੂ ਵੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਸਨ ਅਤੇ ਉਹਨਾਂ ਵੱਲੋਂ ਇੱਕ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ ਕਿ ਜਲਦ ਤੋਂ ਜਲਦ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਉਹਨਾਂ ਦਾ ਮਰਨ ਵਰਤ ਖੁਲਾਇਆ ਜਾਵੇ।
ਲੇਕਿਨ ਅੱਜ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਆ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਜਗਦੀਤ ਸਿੰਘ ਡੱਲੇਵਾਲ ਦੀ ਸਿਹਤ ਕਾਮਲਾਤ ਦੇ ਲਈ ਅਰਦਾਸ ਬੇਨਤੀ ਕੀਤੀ ਗਈ। ਉੱਥੇ ਹੀ ਬਾਬਾ ਬਲਬੀਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਤਾੜਨਾ ਵੀ ਕੀਤੀ ਗਈ ਕਿ ਜੇਕਰ ਉਹਨਾਂ ਦੇ ਹੱਲ ਨਹੀਂ ਹੁੰਦੇ ਤਾਂ ਹਾਲਾਤ ਜਰੂਰ ਖਰਾਬ ਹੋ ਸਕਦੇ ਹਨ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਸਿਰਫ ਇੱਕ ਕਿਸਾਨ ਆਗੂ ਨੇ ਸਗੋਂ ਪੰਜਾਬ ਦੇ ਸਮੂਹ ਦੇ ਆਗੂਆਂ ਹਨ। ਉਹਨਾਂ ਨੇ ਅੱਗੇ ਬੋਲਦੇ ਕਿਹਾ ਕਿ ਜੇਕਰ ਜਗਦੀਪ ਸਿੰਘ ਡੱਲੇਵਾਲ ਦੀ ਸਿਹਤ ਨੂੰ ਕੋਈ ਪ੍ਰੋਬਲਮ ਹੁੰਦੀ ਹੈ ਤਾਂ ਇਹਦਾ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ।
ਇੱਥੇ ਦੱਸਣ ਯੋਗ ਹੈ ਕਿ ਜਿੱਥੇ ਇੱਕ ਪਾਸੇ ਬਾਬਾ ਬਲਬੀਰ ਸਿੰਘ ਵੱਲੋਂ ਅਰਦਾਸ ਬੇਨਤੀ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੀ ਗਈ ਹੈ ਉਥੇ ਹੀ ਕਈ ਜਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਦੇਸ਼ ਕਰਨ ਵਾਸਤੇ ਕਿਹਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁਲਾਇਆ ਜਾਵੇ ਉਤੇ ਹੀ ਹੁਣ ਇਸ ਉੱਤੇ ਪੂਰੀ ਤਰ੍ਹਾਂ ਨਾਲ ਸਿਆਸਤ ਗਰਮੋਦੀ ਹੋਈ ਵੀ ਨਜ਼ਰ ਆ ਰਹੀ ਹੈ। ਕਿਉਂਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਕੱਲ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਪੱਤਰ ਦੇ ਕੇ ਜਗਦੀਤ ਸਿੰਘ ਡੱਲੇਵਾਲ ਦੀ ਸਿਹਤ ਕਾਮਨਾ ਨੂੰ ਵੇਖਦੇ ਹੋਏ ਉਹਨਾਂ ਦਾ ਵਰਤ ਖਲਾਉਣ ਦੀ ਗੱਲ ਕੀਤੀ ਗਈ ਸੀ।
- ਹੁਣ ਵੇਖਣਾ ਹੋਵੇਗਾ ਕਿ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਕੀਤੀ ਗਈ ਤਾੜਨਾ ਤੋਂ ਬਾਅਦ ਇਸ ਦਾ ਕੀ ਸਿੱਟਾ ਨਿਕਲਦਾ ਹੈ ਅਤੇ ਕੀ ਕੇਂਦਰ ਸਰਕਾਰ ਜਗਜੀਤ ਸਿੰਘ ਡੱਲੇਵਾਲ ਦੇ ਰੱਖੇ ਗਏ ਮਰਨ ਵਰਤ ਨੂੰ ਵੇਖਦੇ ਹੋਏ ਕੀ ਆਪਣਾ ਕੋਈ ਬਿਆਨ ਜਾਰੀ ਕਰਦੇ ਹਾਂ ਜਾਂ ਨਹੀਂ ਇਹ ਤਾਂ ਸਮਾਜ ਦੱਸੇਗਾ। ਲੇਕਿਨ ਲਗਾਤਾਰ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਗਦੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅਰਦਾਸ ਕੀਤੀ ਜਾ ਰਹੀ।