ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੰਦਰ 'ਤੇ ਲਿੰਟਲ ਪਾਉਣ ਦੇ ਕੰਮ ਦਾ ਕੀਤਾ ਸ਼ੁਭਾਰੰਭ
ਜਲੰਧਰ, 10 ਜਨਵਰੀ 2025 - ਸ਼੍ਰੀ ਸ਼ਿਵ ਦੁਰਗਾ ਮੰਦਿਰ, ਬਸਤੀ ਗੁਜਾਂ ਡਾਕਘਰ ਵਾਲੀ ਗਲੀ ਦੇ ਪੁਨਰ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ। ਜਿਸ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਮੰਦਰ ਦੀ ਇਮਾਰਤ 'ਤੇ ਲੈਂਟਲ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਮੰਦਰ ਕਮੇਟੀ ਵੱਲੋਂ ਮੰਦਰ ਦਾ ਵਿਸਥਾਰ ਕਰਕੇ ਸ਼ੁਰੂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਘਰ ਨੂੰ ਬਹੁਤ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ ਅਤੇ ਆਖ਼ਿਰਕਾਰ ਇਹ ਪਰਮਾਤਮਾ ਦਾ ਘਰ ਹੈ ਇਸ ਲਈ ਇਹ ਸਾਡੇ ਘਰਾਂ ਨਾਲੋਂ ਵੀ ਜ਼ਿਆਦਾ ਸੁੰਦਰ ਹੋਣਾ ਚਾਹੀਦਾ ਹੈ ਅਤੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਹ ਇੱਕ ਬਹੁਤ ਹੀ ਪ੍ਰਾਚੀਨ ਮੰਦਰ ਹੈ, ਇਸ ਲਈ ਇਸਦਾ ਨਵੀਨੀਕਰਨ ਕਰਨਾ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਇਸ ਛੋਟੇ ਜਿਹੇ ਮੰਦਰ ਨੂੰ ਸ਼ਾਨਦਾਰ ਦਿੱਖ ਦੇਣ ਲਈ ਮੰਦਰ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਬਹੁਤ ਕੀਮਤੀ ਹੈ, ਸਮਾਜ ਵਿੱਚ ਕੁਝ ਅਜਿਹਾ ਕਰੋ ਕਿ ਲੋਕ ਤੁਹਾਨੂੰ ਹਮੇਸ਼ਾ ਯਾਦ ਰੱਖਣ। ਉਨ੍ਹਾਂ ਮੰਦਰ ਕਮੇਟੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰ ਮੁਨੀਸ਼ ਧੀਰ, ਨਵ ਕੁੰਦਰਾ, ਬਾਬਾ ਜੈਰਥ, ਲਵਲੀ ਵਰਮਾ, ਵਿਸ਼ਾਲ ਅਰੋੜਾ, ਦੇਵ ਨਾਰੰਗ, ਤਰੁਣ ਕੁਮਾਰ, ਸੁਨੀਲ ਕੁਮਾਰ, ਵਿਮਲ ਕੁਮਾਰ ਅਤੇ ਹੋਰ ਮੈਂਬਰ ਮੌਜੂਦ ਸਨ।