ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਵਿਖੇ ਮਾਘੀ ਮੇਲੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ
ਪਿੰਡ ਖੁਆਸਪੁਰਾ ਦੇ ਨੌਜਵਾਨਾਂ ਨੇ ਕੌਫੀ ਦਾ ਲੰਗਰ ਲਗਾਇਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 14 ਜਨਵਰੀ: ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਦੀ ਯਾਦ ਵਿੱਚ ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਵਿਖੇ ਮਾਘੀ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਮਾਘੀ ਦਾ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਵੇਰੇ ਤੋਂ ਹੀ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਹਿਬ ਨਤਮਸਤਕ ਹੋ ਕੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ।ਇਸ ਮੌਕੇ ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਗੁਰੂ ਦੇ ਲੰਗਰ ਲਗਾਏ ਗਏ। ਇਸ ਮੌਕੇ ਅਕਾਲ ਸਹਾਇ ਯੂਥ ਕਲੱਬ ਪਿੰਡ ਖੁਆਸਪੁਰਾ ਦੇ ਨੌਜਵਾਨਾਂ ਵੱਲੋਂ ਕੌਫੀ ਦਾ ਲੰਗਰ ਲਗਾਇਆ ਗਿਆ। ਅਕਾਲ ਸਹਾਇ ਯੂਥ ਕਲੱਬ ਪਿੰਡ ਖੁਆਸਪੁਰਾ, ਗ੍ਰਾਮ ਪੰਚਾਇਤ ਪਿੰਡ ਖੁਆਸਪੁਰਾ ਤੇ ਸਮੂਹ ਨਗਰ ਵੱਲੋਂ ਲਗਾਏ ਗਏ ਇਸ ਲੰਗਰ ਮੌਕੇ ਪਿੰਡ ਦੇ ਨੌਜਵਾਨਾਂ ਤੇ ਮੋਹਤਬਰ ਵਿਅਕਤੀਆਂ ਨੇ ਵੱਧ ਚੜ੍ਹ ਕੇ ਸੇਵਾ ਕੀਤੀ।