ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਝੰਜੇੜੀ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੜਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜਨਵਰੀ 2025 - ਜ਼ਿਲ੍ਹਾ ਪੁਲਿਸ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2025 ਦੇ ਮੱਦੇਨਜ਼ਰ ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋ ਵੀ.ਡਬਲਿਊ.ਸੀ. ਜੇ ਐਸ ਖੋਖਰ ਨਾਲ ਮਿਲ ਕੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਝੰਜੇੜੀ ਐਸ.ਏ.ਐਸ ਨਗਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆ ਨਾਲ ਸੈਮੀਨਾਰ ਕੀਤਾ ਗਿਆ।
ਇਸ ਮੌਕੇ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਜਾਣਕਾਰੀ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਹੀ ਮੋਡੀਫਾਈ ਕਰਨ ਦੀ ਅਪੀਲ ਕੀਤੀ।
ਟੀਮ ਨੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।