ਅਗਾਮੀ ਲੋਕ ਅਦਾਲਤ 8 ਮਾਰਚ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ
- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਆਯੋਜਿਤ
ਫਾਜ਼ਿਲਕਾ 15 ਜਨਵਰੀ 2025 - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 8 ਮਾਰਚ 2025 ਨੂੰ ਲੱਗ ਰਹੀ ਹੈ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ। ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹਈਆ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਜਾਂ ਜਿੱਥੇ ਕੇਸ ਚਲਦਾ ਹੋਵੇ ਉਥੇ ਹੀ ਅਰਜੀ ਦਿੱਤੀ ਜਾ ਸਕਦੀ ਹੈ।
ਬੈਠਕ ਵਿੱਚ ਸ੍ਰੀ ਹੇਮ ਅੰਮ੍ਰਿਤ ਮਾਹੀ ਚੀਫ ਜੁਡੀਸ਼ਲ ਮਜਿਸਟਰੇਟ, ਰੂਚੀ ਸਵਪਨ ਸ਼ਰਮਾ ਸੀ ਜੇ ਐਮ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਅਟਾਰਨੀ ਵਜ਼ੀਰ ਚੰਦ, ਡੀ.ਐਸ.ਪੀ. ਐਚ ਹਾਜ਼ਰ ਸਨ।
ਬਾਕਸ ਲਈ ਪ੍ਰਸਤਾਵਿਤ
ਯੂ.ਟੀ.ਆਰ.ਸੀ ਕਮੇਟੀ ਦੀ ਤੀਜੀ ਤਿਮਾਹੀ ਮੀਟਿਗ ਹੋਈ
ਯੂ.ਟੀ.ਆਰ.ਸੀ ਕਮੇਟੀ ਦੀ ਤੀਜੀ ਤਿਮਾਹੀ ਮੀਟਿਗ ਸ੍ਰੀ ਅਵਤਾਰ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗੁਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਨੇ ਜਾਣਕਾਰੀ ਦੇਂਦਿਆਂ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਹਵਾਲਾਤੀਆਂ ਦੀ ਸਮੀਖਿਆ ਦੀ ਤਿਮਾਹੀ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ, ਸ਼੍ਰੀ ਆਸ਼ੂ ਭੱਟੀ, ਡੀ.ਐਸ.ਪੀ, ਸਬ-ਜੇਲ੍ਹ, ਫਾਜਿਲਕਾ ਨੇ ਹਿੱਸਾ ਲਿਆ।