ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੁੰਹਦ ਦੇ ਨਿਪਟਾਰੇ ਲਈ ਕਿਸਾਨਾਂ ਵੱਲੋਂ ਖਰੀਦੀਆਂ ਮਸ਼ੀਨਾਂ ਦੀ ਕੀਤੀ ਗਈ ਭੌਤਿਕ ਪੜਤਾਲ
ਫਾਜ਼ਿਲਕਾ 15 ਜਨਵਰੀ 2025 - ਸਬ ਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ (ਸਮੈਮ) ਸਕੀਮ ਤਹਿਤ ਬਲਾਕ ਫਾਜ਼ਿਲਕਾ ਦੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੁੰਹਦ ਦੇ ਨਿਪਟਾਰੇ ਲਈ ਖਰੀਦੀਆਂ ਗਈਆਂ ਮਸ਼ੀਨਾਂ ਦੀ ਖੇਤੀਬਾੜੀ ਵਿਭਾਗ ਵੱਲੋਂ ਸਥਾਨਕ ਐਮ.ਆਰ. ਕਾਲਜ ਵਿਖੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਵੇਰੀਫਿਕੇਸ਼ਨ ਦੇ ਕਾਰਜ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੈਰੀਫਿਕੇਸ਼ਨ ਉਪਰੰਤ ਸਰਕਾਰ ਵੱਲੋਂ ਨਿਰਧਾਰਤ ਸਬਸਿਡੀ ਯੋਗ ਲਾਭਪਾਤਰੀਆਂ ਦੇ ਖਾਤੇ ਵਿਚ ਆ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੁੰਹਦ ਦੇ ਨਿਪਟਾਰੇ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਹਨਾਂ ਨੇ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਕਿਸਾਨਾਂ ਨੂੰ ਆਖਿਆ ਕਿ ਉਹ ਆਪਣੀ ਰਹਿੰਦ-ਖੂਹੰਦ /ਪਰਾਲੀ ਦੀ ਸੰਭਾਲ ਤੋਂ ਬਾਅਦ ਹੋਰ ਕਿਸਾਨਾਂ ਨੂੰ ਵੀ ਇਹ ਮਸ਼ੀਨਾਂ ਕਿਰਾਏ ਤੇ ਉਪਲਬਧ ਕਰਾਉਣ ਤਾਂ ਜੋ ਇਹਨਾਂ ਰਾਹੀਂ ਜਿਆਦਾ ਤੋਂ ਜਿਆਦਾ ਪਰਾਲੀ ਦੀ ਸੰਭਾਲ ਹੋ ਸਕੇ।
ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੱਡੀ ਪੱਧਰ ਤੇ ਕਿਸਾਨਾਂ ਨੂੰ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਾਂ ਦੀ ਢੁਕਵਾਂ ਇਸਤੇਮਾਲ ਕਰਨ ਲਈ ਲਗਾਤਾਰ ਤਕਨੀਕੀ ਜਾਣਕਾਰੀ ਦੇ ਰਿਹਾ ਹੈ। ਉਨਾਂ ਨੇ ਦੱਸਿਆ ਕਿ ਇਨ੍ਹਾਂ ਸਬਸਿਡੀ ਵਾਲੀਆਂ ਮਸ਼ੀਨਾਂ ਜਿਸ ਵਿਚ ਰੋਟਾਵੇਟਰ, ਕੰਬਾਈਨ ਲੇਜਰ ਲੇਬਰਰ ਆਦਿ ਹੋਰ ਕਈ ਖੇਤੀਬਾੜੀ ਸੰਦ ਹਨ।
ਇਸ ਮੌਕੇ ਡਾ. ਬਲਦੇਵ ਸਿੰਘ ਖੇਤੀਬਾੜੀ ਅਫਸਰ, ਡਾ. ਸ਼ੈਫਾਲੀ ਏ.ਡੀਓ, ਰਾਜਦਵਿੰਦਰ ਬੀ.ਟੀ.ਐਮ., ਡਾ. ਕੁਲਦੀਪ ਸਿੰਘ, ਤਰਸੇਮ ਸਿੰਘ, ਸੁਖਦੀਪ ਸਿੰਘ, ਆਦਿ ਮੌਜੂਦ ਸਨ।