ਐਸਐਸਪੀ ਬਠਿੰਡਾ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਿੱਚ ਯੋਗਦਾਨ ਪਾਉਣ ਦੀ ਲੋੜ 'ਤੇ ਜੋਰ
ਅਸ਼ੋਕ ਵਰਮਾ
ਬਠਿੰਡਾ, 15 ਜਨਵਰੀ 2025 : ਰਾਸ਼ਟਰੀ ਸੜਕ ਸੁਰੱਖਿਆ ਹਫਤੇ ਦੇ ਮੌਕੇ 'ਤੇ ਐਸ.ਐਸ.ਪੀ. ਅਮਨੀਤ ਕੌਂਡਲ (ਆਈ.ਪੀ.ਐੱਸ) ਅਤੇ ਸ਼੍ਰੀ ਹਰਵਿੰਦਰ ਸਿੰਘ ਸਰਾਂ ਡੀ.ਐਸ.ਪੀ. ਟ੍ਰੈਫਿਕ ਨੇ ਸਥਾਨਕ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਜਨਤਾ ਵਿੱਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਤਹਿਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਅਪਡੇਟ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਜ਼ਿੰਮੇਵਾਰ ਸਮਾਜ ਦੀ ਨਿਰਮਾਣ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਬਜ਼ਾਰਾਂ ਵਿੱਚ ਸੜਕ ਸੁਰੱਖਿਆ ਨੂੰ ਲੈ ਕੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸਦੇ ਨਾਲ ਹੀ, ਐਸ.ਐਸ.ਪੀ. ਬਠਿੰਡਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਜ਼ਿੰਮੇਵਾਰ ਨਾਗਰਿਕਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੀ ਹਰਵਿੰਦਰ ਸਿੰਘ ਸਰਾਂ ਡੀ.ਐੱਸ.ਪੀ ਟ੍ਰੈਫਿਕ, ਸ਼੍ਰੀ ਹਰਬੰਸ ਸਿੰਘ ਡੀ.ਐੱਸ.ਪੀ ਸਿਟੀ-1, ਸ਼੍ਰੀ ਮਨਜੀਤ ਸਿੰਘ ਇੰਚਾਰਜ ਟ੍ਰੈਫਿਕ, ਅਤੇ ਸ਼੍ਰੀ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।