ਐਮਪੀ ਔਜਲਾ ਨੂੰ ਦਿਲਾਸਾ ਦੇਣ ਪਹੁੰਚੇ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ
ਅੰਮ੍ਰਿਤਸਰ, 15 ਜਨਵਰੀ 2025 - ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ, ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਐਮਪੀ ਔਜਲਾ ਨੂੰ ਹੌਸਲਾ ਦਿੱਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਦੀ ਮਾਂ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ।
ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡੀਸੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਸ਼੍ਰੀ ਗੁਰੁ ਨਾਨਕ ਦੇਵ ਯੁਨਿਵਰਸਿਟੀ ਦੇ ਵਾਇਸ ਚਾੰਸਲਰ ਡਾ.ਕਰਮਜੀਤ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਸਾਬਕਾ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ, ਡੀਐਸਪੀ ਲਖਵਿੰਦਰ ਸਿੰਘ ਕਲੇਰ, ਵਿਧਾਇਕ ਸ੍ਰੀ ਬਰਿੰਦਰ ਮੀਤ ਸਿੰਘ ਜੀ ਪਾਹੜਾ ਅਤੇ ਕਮਾਂਡੈਂਟ ਸ਼੍ਰੀ ਸੂਬਾ ਸਿੰਘ ਜੀ, ਨगਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਸਾਬਕਾ ਵਿਧਾਇਕ ਸ਼੍ਰੀ ਸੁਨੀਲ ਦੱਤੀ ਜੀ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਜੀ, ਸਾਬਕਾ ਵਿਧਾਇਕ ਸ਼੍ਰੀ ਸੁਨੀਲ ਦੱਤੀ ਜੀ, ਮੈਡਮ ਜਸਵਿੰਦਰ ਕੌਰ ਸੋਹਲ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਪੰਜਾਬ, ਜਗਮੀਤ ਸਿੰਘ ਬਰਾੜ ਸਾਬਕਾ ਵਿਧਾਇਕ, ਵਿਜੇ ਕੁਮਾਰ ਸਾਥੀ, ਤਲਬੀਰ ਸਿੰਘ ਗਿੱਲ ਜੀ, ਮਨਜਿੰਦਰ ਸਿੰਘ ਕੰਗ, ਸਾਬਕਾ ਡਿਪਟੀ ਮੇਅਰ ਰਮਨ ਬਖਸ਼ੀ, ਕੌਂਸਲਰ ਰਾਜ ਕੰਵਲ ਪ੍ਰੀਤ ਸਿੰਘ ਲੱਕੀ ਜੀ, ਸਾਬਕਾ ਕੌਂਸਲਰ ਸ਼੍ਰੀ ਅਸ਼ੋਕ ਚੌਧਰੀ ਜੀ, ਸੁਖਦੇਵ ਸਿੰਘ ਵੇਹੜੂ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ, ਜਸਵੰਤ ਸਿੰਘ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਐਸ. ਰਜਿੰਦਰ ਸਿੰਘ ਮਹਿਤਾ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਹੋਰ ਹਾਜ਼ਰ ਸਨ।