ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨਾਲ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ
ਜਲੰਧਰ, 15 ਜਨਵਰੀ 2025 - ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਪਾਰਟੀ ਅਧਿਕਾਰੀਆਂ ਨਾਲ ਸ੍ਰੀ ਗੁਰੂ ਰਵਿਦਾਸ ਧਾਮ ਦਾ ਦੌਰਾ ਕਰਕੇ ਮੱਥਾ ਟੇਕਿਆ।
ਮਹਿੰਦਰ ਭਗਤ ਨੇ 'ਆਪ' ਦੇ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਸੇਠ ਸਤਪਾਲ, ਵਾਈਸ ਚੇਅਰਮੈਨ ਪਵਨ ਹੰਸ ਅਤੇ ਸੌਰਭ ਸੇਠ ਦੀ ਮੌਜੂਦਗੀ ਵਿੱਚ ਜਲੰਧਰ ਦੇ ਪ੍ਰਸਿੱਧ ਧਾਰਮਿਕ ਸਥਾਨ ਬੂਟਾ ਮੰਡੀ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ।
ਮੰਦਿਰ ਦੀ ਪ੍ਰਬੰਧਕ ਕਮੇਟੀ ਨੇ ਸਾਰਿਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਪਹਿਲੀ ਵਾਰ 'ਆਪ' ਵਲੋਂ ਹਾਊਸ ਬਣਾਇਆ ਗਿਆ ਹੈ ਅਤੇ ਇਹ ਸਭ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ ਹੈ, ਤਾਂ ਜੋ ਅਸੀਂ ਇਕਜੁੱਟਤਾ ਨਾਲ ਆਪਣੇ ਮਹਾਂਨਗਰ ਨੂੰ ਇੱਕ ਸਾਫ਼-ਸੁਥਰਾ ਸ਼ਹਿਰ ਬਣਾ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸ਼ਹਿਰ ਨੂੰ ਵਿਕਸਤ ਸ਼ਹਿਰ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹਨਾਂ ਹੁਕਮਾਂ ਅਨੁਸਾਰ ਹੀ ਕੰਮ ਕਰਾਂਗੇ।