ਬਟਾਲਾ ਪੁਲਿਸ ਨਾਲ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ
.... ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ
ਰੋਹਿਤ ਗੁਪਤਾ
ਬਟਾਲਾ, 15 ਜਨਵਰੀ 2025 - ਬਟਾਲਾ ਬਟਾਲਾ ਨੇੜੇ ਰੰਗੜ ਨੰਗਲ ਥਾਣੇ ਅਧੀਨ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲ ਰਹੀ ਹੈ। ਉਧਰ, ਬਟਾਲਾ ਪੁਲਿਸ ਇਸ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਅਧੀਨ ਪੁਲਿਸ ਨਾਕੇ ਦੌਰਾਨ ਪੁਲਿਸ ਪਾਰਟੀ ਨੇ ਇੱਕ ਬਾਈਕ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬਾਈਕ ਸਵਾਰ ਨੇ ਪੁਲਸ 'ਤੇ ਗੋਲੀਆਂ ਚਲਾ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਆਪਣਾ ਬਚਾਅ ਕਰਦੇ ਹੋਏ, ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਦੋਸ਼ੀ ਰਣਜੀਤ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਮੁਲਜ਼ਮ ਰਣਜੀਤ ਸਿੰਘ ਪ੍ਰਭ ਦਾਸੂਵਾਲ ਅਤੇ ਬਲਵਿੰਦਰ ਸਿੰਘ ਦਾ ਸਾਥੀ ਦੱਸਿਆ ਜਾਂਦਾ ਹੈ ਅਤੇ ਮੁਲਜ਼ਮ ਰਣਜੀਤ ਸਿੰਘ ਨੂੰ ਫਿਲਹਾਲ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ ਹੈ।