ਪੁਲਿਸ ਵੱਲੋਂ ਗੁੰਮ ਹੋਏ 101 ਮੋਬਾਇਲ ਫੋਨ ਤਕਨੀਕੀ ਸਹਾਇਤਾ ਨਾਲ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 16 ਜਨਵਰੀ,2025- ਡਾ. ਮਹਿਤਾਬ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਬਲਿਕ ਨੂੰ ਆਪਣੇ ਗੁੰਮ ਹੋਏ ਮੋਬਾਇਲ ਫੋਨ ਸਬੰਧੀ CEIR (Central Equipment Identity Register) ਪੋਰਟਲ ਤੇ ਸ਼ਿਕਾਇਤ ਰਜਿਸਟਰਡ ਕਰਵਾਉਣ ਦੀ ਕੀਤੀ ਅਪੀਲ
ਡਾ. ਮਹਿਤਾਬ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਜੀ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਗੁੰਮ ਹੋਏ ਮੋਬਾਇਲ ਫੋਨਾ ਨੂੰ ਟਰੇਸ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਹਨ ਅਤੇ ਟਰੇਸ ਕਰਕੇ ਅਸਲ ਮਾਲਕਾ ਦੇ ਹਵਾਲੇ ਕੀਤਾ ਜਾਂਦਾ ਹੈ।
ਇਸ ਸਬੰਧੀ ਉਨ੍ਹਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਦੇ ਪੁਲਿਸ ਥਾਣਿਆਂ ਅਤੇ ਸਾਂਝ ਕੇਂਦਰਾਂ ਵਿੱਚ ਆਮ ਪਬਲਿਕ ਵੱਲੋਂ ਉਹਨਾਂ ਦੇ ਮੋਬਾਇਲ ਗੁੰਮ ਹੋਣ ਸਬੰਧੀ ਕਾਫ਼ੀ ਸ਼ਿਕਾਇਤਾਂ ਪ੍ਰਾਪਤ ਹੋਈਆ ਸਨ। ਇਹਨਾਂ ਸ਼ਿਕਾਇਤਾਂ ਤੇ ਕੰਮ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋਂ ਇਹਨਾਂ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਲਈ ਤਕਨੀਕੀ ਸੈਲ ਦੀ ਸਹਾਇਤਾ ਨਾਲ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ ਅਤੇ ਆਮ ਪਬਲਿਕ ਦੇ ਗੁੰਮ ਹੋਏ 101 ਮੋਬਾਇਲ ਫੋਨਾਂ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਡਾ. ਮਹਿਤਾਬ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਇਹ ਗੁੰਮ ਹੋਏ 101 ਮੋਬਾਇਲ ਫੋਨ ਉਹਨਾ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ। ਉਨ੍ਹਾ ਵੱਲੋ ਆਮ ਪਬਲਿਕ ਨੂੰ ਅਪੀਲ ਵੀ ਕੀਤੀ ਗਈ ਕਿ CEIR ਪੋਰਟਲ ਵਿੱਚ ਆਪਣੇ ਗੁੰਮ ਹੋਏ ਮੋਬਾਇਲ ਫੋਨਾਂ ਸਬੰਧੀ ਸ਼ਿਕਾਇਤ ਦਰਜ ਕੀਤੀ ਜਾਵੇ ਤਾਂ ਜੋ ਮੋਬਾਇਲ ਫੋਨਾਂ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਸਬੰਧਤ ਅਸਲ ਮਾਲਕਾ ਦੇ ਹਵਾਲੇ ਕੀਤਾ ਜਾ ਸਕੇ।