ਪੁਲਿਸ ਨੇ 24 ਘੰਟੇ ਵਿਚ ਅੰਨੇ ਕਤਲ ਦੀ ਗੁੱਥੀ ਸੁਲਝਾਈ: ਪਤਨੀ ਨੇ ਆਪਣੇ ਸਾਥੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
- ਮਿ੍ਤਕ ਵਿਅਕਤੀ ਦੀ ਪਤਨੀ ਨੇ ਆਪਣੇ ਸਾਥੀ ਨਾਲ ਮਿਲ ਕਿ ਵਾਰਦਾਤ ਨੂੰ ਦਿੱਤਾ ਸੀ ਅੰਜਾਮ
- ਪਤਨੀ ਤੇ ਉਸਦਾ ਪੇ੍ਰਮੀ ਗਿ੍ਫ਼ਤਾਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 16 ਜਨਵਰੀ 2025 - ਕਪੂਰਥਲਾ ਦੇ ਪਿੰਡ ਫੂਲੇਵਾਲ ਵਿਖੇ 12 ਜਨਵਰੀ ਨੂੰ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ ਜਿਸਦੀ ਇਲਾਜ ਦੌਰਾਨ 14 ਜਨਵਰੀ ਨੂੰ ਮੌਤ ਹੋ ਗਈ ਸੀ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਨੇ 24 ਘੰਟੇ ਵਿਚ ਹੀ ਸੁਲਝਾਉਂਦਿਆਂ ਮਿ੍ਤਕ ਵਿਅਕਤੀ ਦੀ ਪਤਨੀ ਤੇ ਉਸਦੇ ਪ੍ਰੇਮੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਪੁੱਤਰ ਲੱਛਮਣ ਸਿੰਘ ਵਾਸੀ ਫੂਲੇਵਾਲ ਆਪਣੇ ਪਿੰਡ ਫੂਲੇਵਾਲ ਤੋਂ ਰਾਤ ਨੂੰ ਡਿਊਟੀ 'ਤੇ ਜਾ ਰਿਹਾ ਸੀ ਤਾਂ ਡੈਣਵਿੰਡ ਸਮਸ਼ਾਨਘਾਟ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਘੇਰ ਕੇ ਸਿਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਸਨ ਜਿਸ 'ਤੇ ਲਖਵਿੰਦਰ ਸਿੰਘ ਦੇ ਬਿਆਨਾ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ |
ਬਾਅਦ ਵਿਚ ਲਖਵਿੰਦਰ ਸਿੰਘ ਦੀ 14 ਜਨਵਰੀ ਨੂੰ ਮੌਤ ਹੋ ਗਈ | ਜਿਸ 'ਤੇ ਜੁਰਮ ਵਾਧਾ ਕਰਦਿਆਂ ਮਿ੍ਤਕ ਵਿਅਕਤੀ ਦੀ ਪਤਨੀ ਦਾ ਤਮੰਨਾ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਮੰਨਿਆ ਕਿ ਉਸਨੇ ਆਪਣੇ ਸਾਥੀ ਕੁਲਦੀਪ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਅਦਰਸ਼ ਨਗਰ ਪਿੱਪਲਾਂਵਾਲਾ ਮੰਦਿਰ ਹੁਸ਼ਿਆਰਪੁਰ ਜਿਸ ਨਾਲ ਉਸਦੀ ਇਕ ਸਾਲ ਪਹਿਲਾਂ ਇੰਸਟਾਗ੍ਰਾਮ 'ਤੇ ਦੋਸਤੀ ਹੋਈ ਸੀ ਤੇ ਉਹ ਵਿਆਹ ਕਰਵਾਉਣਾ ਚਾਹੁੰਦੇ ਸਨ ਜਿਸ ਕਰਕੇ ਦੋਵਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਪੁਲਿਸ ਨੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕੁਲਦੀਪ ਕੁਮਾਰ 'ਤੇ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ |