ਪੱਟੀ ਦੇ ਪਿੰਡ ਪਰਿੰਗੜੀ ਵਿਖੇ ਹਥਿਆਰਾਂ ਦੀ ਨੌਕ 'ਤੇ ਲੁੱਟ
ਬਲਜੀਤ ਸਿੰਘ
ਤਰਨ ਤਰਨ : ਜਿਲਾ ਤਰਨ ਤਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਪਰਿੰਗੜੀ ਵਿਖੇ ਡਾਕਟਰ ਸੁਖਵਿੰਦਰ ਸਿੰਘ ਸ਼ਿੰਦਾ ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਕੁਝ ਨੌਜਵਾਨਾਂ ਨੇ ਹਥਿਆਰਾਂ ਦੀ ਨੋਕ ਤੇ ਕੀਤੀ ਲੁੱਟ, ਡਾਕਟਰ ਨੂੰ ਵੀ ਕੀਤਾ ਗੰਭੀਰ ਜਖਮੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤਿੰਨ ਨੌਜਵਾਨ ਹਥਿਆਰਾਂ ਦੀ ਨੋਕ ਤੇ ਡਾਕਟਰ ਸੁਖਵਿੰਦਰ ਸਿੰਘ ਦੇ ਮੈਡੀਕਲ ਸਟੋਰ ਵਿੱਚ ਦਾਖਲ ਹੋਏ ਅਤੇ ਪਹਿਲਾਂ ਤਾਂ ਉਹਨਾਂ ਵੱਲੋਂ ਲੁੱਟ ਕੀਤੀ ਗਈ ਅਤੇ ਬਾਅਦ ਵਿੱਚ ਜਾਂਦੇ ਸਮੇਂ ਡਾਕਟਰ ਸਾਹਿਬ ਦੇ ਸਿਰ ਵਿੱਚ ਪਿਸਤੌਲ ਮਾਰ ਕੇ ਉਹਨਾਂ ਨੂੰ ਜਖਮੀ ਕਰ ਦਿੱਤਾ ਹੈ। ਇਸ ਸਬੰਧੀ ਉਹਨਾਂ ਵੱਲੋਂ ਦੱਸਿਆ ਗਿਆ ਕਿ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੈਮਰੇ ਦੇ ਸਾਹਮਣੇ ਆਉਣ ਤੋਂ ਬਚਿਆ ਜਾ ਰਿਹਾ ਹੈ ਉਧਰ ਇਸ ਸਾਰੀ ਘਟਨਾ ਦੀ ਸੀਸੀ ਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।