ਨਵੋਦਿਆ ਵਿਦਿਆਲਿਆ ਦਾਖ਼ਲਾ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ
- ਜ਼ਿਲ੍ਹੇ ਵਿੱਚ 11 ਪ੍ਰੀਖਿਆ ਸੈਂਟਰਾਂ ਵਿੱਚ 2522 ਵਿਦਿਆਰਥੀਆਂ ਅਪੀਅਰ ਹੋਏ
ਰੋਹਿਤ ਗੁਪਤਾ
ਗੁਰਦਾਸਪੁਰ 18 ਜਨਵਰੀ 2025 - ਨਵੋਦਿਆ ਵਿਦਿਆਲਿਆ ਦਾਖਲ਼ੇ ਦੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਵੋਦਿਆ ਵਿਦਿਆਲਿਆ ਵਿੱਚ ਦਾਖਲ਼ੇ ਦੀ ਪ੍ਰੀਖਿਆ ਲਈ ਗਈ ਹੈ ਜਿਸ ਲਈ ਸਾਰੇ ਜ਼ਿਲ੍ਹੇ ਵਿੱਚ 11 ਸੈਂਟਰ ਬਣਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਇਸ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3094 ਵਿਦਿਆਰਥੀਆਂ ਵਿੱਚੋਂ 2522 ਵਿਦਿਆਰਥੀ ਅਪੀਅਰ ਹੋਏ ਅਤੇ 572 ਗੈਰਹਾਜ਼ਰ ਰਹੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਵੋਦਿਆ ਵਿਦਿਆਲਿਆ ਵਿੱਚ ਮੁਫ਼ਤ ਪੜ੍ਹਾਈ ਤੇ ਹੋਰ ਸਹੂਲਤਾਂ ਮਿਲਣਗੀਆਂ ਤਾਂ ਜੋ ਉਹ ਉੱਚ ਵਿੱਦਿਆ ਪ੍ਰਾਪਤ ਕਰ ਸਕਣ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸੈਂਟਰ ਵਿਜਟ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਡੀ.ਈ.ਓ. ਦਫ਼ਤਰ ਤੋਂ ਡਿਪਟੀ ਡੀ ਈ ਓ ਡਾ. ਅਨਿਲ ਸ਼ਰਮਾ, ਪ੍ਰਿੰਸੀਪਲ ਨਰੇਸ਼ ਕੁਮਾਰ,ਅਮਨ ਗੁਪਤਾ ਤੇ ਪ੍ਰਦੀਪ ਅਰੋੜਾ ਵੀ ਹਾਜ਼ਰ ਸਨ।