← ਪਿਛੇ ਪਰਤੋ
NSQF ਵੋਕੇਸ਼ਨਲ ਟ੍ਰੇਨਰ ਵੱਲੋਂ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 18 ਜਨਵਰੀ,2025 - NSQF ਵੋਕੇਸ਼ਨਲ ਟ੍ਰੇਨਰ ਵੱਲੋਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ l ਆਗੂਆਂ ਦਾ ਕਹਿਣਾ ਸੀ ਕਿ ਸਿਖਿਆ ਮੰਤਰੀ ਦੇ ਨਾਲ ਮੀਟਿੰਗ ਨਾ ਹੋਣ ਕਰਕੇ ਅੱਜ ਸਾਰੇ ਜਿਲਿਆਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ ਹਨ l ਫਰੰਟ ਦੇ ਆਗੂਆਂ ਵੱਲੋਂ ਦੱਸਿਆ ਕਿ ਉਹਨਾਂ ਦੀ ਮੁੱਖ ਮੰਗ ਹਰਿਆਣਾ ਸੂਬੇ ਦੀ ਤਰਜ਼ ਤੇ ਤਨਖਾਹ 33550 ਰੁਪਏੇ ਕੀਤੀ ਜਾਵੇ ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ l ਵੋਕੇਸ਼ਨਲ ਅਧਿਆਪਕ ਪਿਛਲੇ 10 ਸਾਲਾਂ ਤੋਂ ਬਹੁਤ ਹੀ ਨਿਗੂਣੀ ਤਨਖਾਹ ਤੇ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਹਨ l ਆਮ ਪਾਰਟੀ ਨੇ ਚੋਣਾਂ ਵਿਚ ਵਾਧਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਆਉਟਸੋਰਸਿੰਗ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ l ਪਰ ਸਰਕਾਰ ਦੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਕਿਸੇ ਵੀ ਮੰਗ ਦਾ ਹੱਲ ਨਹੀਂ ਹੋਇਆ l ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਅਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ l
Total Responses : 1114