ਅਕਾਲੀ ਦਲ ਵਾਰਸ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਪਾਰਟੀ ਐਲਾਨਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਗੁਰਪ੍ਰੀਤ ਸਿੰਘ
- ਜੇਲ ਵਿੱਚ ਨਜ਼ਰਬੰਦ ਪਾਰਟੀ ਪ੍ਰਧਾਨ ਅਤੇ ਬਾਕੀ ਬੰਦੀ ਸਿੰਘਾਂ ਦੀ ਵੀ ਰਿਹਾਈ ਲਈ ਕੀਤੀ ਗਈ ਅਕਾਲ ਤਖਤ ਸਾਹਿਬ ਤੇ ਅਰਦਾਸ - ਬਾਪੂ ਤਰਸੇਮ ਸਿੰਘ
- ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਚੰਗਾ ਹੁੰਦਾ ਤੇ ਸਾਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਬਣਾਉਣ ਦੀ ਲੋੜ ਨਾ ਪੈਂਦੀ - ਸਰਬਜੀਤ ਸਿੰਘ ਖਾਲਸਾ
ਅੰਮ੍ਰਿਤਸਰ, 18 ਜਨਵਰੀ 2025 - 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਅਰਦਾਸ ਕਰਕੇ ਸ਼ੁਰੂਆਤ ਹੋਈ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਨਵ ਗਠਿਤ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਅਤੇ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਦੇ ਵਿੱਚ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ ਇਸ ਦੇ ਨਾਲ ਹੀ ਜੇਲ ਦੇ ਵਿੱਚ ਬੰਦ ਨਜ਼ਰ ਬੰਦ ਪਾਰਟੀ ਪ੍ਰਧਾਨ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 14 ਜਨਵਰੀ ਨੂੰ ਮਾਗੀ ਦੇ ਦਿਹਾੜੇ ਤੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਪਾਰਟੀ ਦੀ ਨਵੀਂ ਸ਼ੁਰੂਆਤ ਹੋਈ ਸੀ ਅਤੇ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ ਹਾਂ।
ਹੁਣ ਅੱਗੋਂ ਪਾਰਟੀ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਜ਼ਿਲ੍ਾ ਪੱਧਰ ਦੇ ਉੱਪਰ ਪਾਰਟੀ ਦੇ ਵਰਕਰ ਤਿਆਰ ਕੀਤੇ ਜਾਣਗੇ ਨਾ ਕਿਹਾ ਕਿ ਅਸੀਂ ਪਾਰਟੀ ਪ੍ਰਧਾਨ ਭਾਈ ਅੰਮ੍ਰਿਤ ਪਾਲ ਸਿੰਘ ਅਤੇ ਬਾਕੀ ਸਾਰੇ ਸਿੰਘਾਂ ਦੀ ਰਿਹਾਈ ਤੱਕ ਆਪਣੀ ਲੜਾਈ ਨਿਰੰਤਰ ਜਾਰੀ ਰੱਖਾਂਗੇ ਅਤੇ ਇਹ ਸਿਰਫ ਸਿੱਖ ਕੌਮ ਦੀ ਗੱਲ ਨਹੀਂ ਸਗੋਂ ਸਮੁੱਚੇ ਮਨੁੱਖਤਾ ਦੇ ਅਧਿਕਾਰ ਦੀ ਗੱਲ ਹੈ ਅਤੇ ਇਸ ਮੌਕੇ ਸਾਰੇ ਸੀਨੀਅਰ ਆਗੂਆਂ ਨੇ ਵੀ ਸਿੱਖੀ ਦੇ ਸਿਧਾਂਤ ਤੇ ਚਲਦਿਆਂ ਧਾਰਮਿਕ ਹੱਕਾਂ ਦੀ ਰੱਖਿਆ ਲਈ ਵੀ ਅਰਦਾਸ ਕੀਤੀ ਹੈਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਉਹਨਾਂ ਦੀ ਪਾਰਟੀ ਤੇ ਤੰਜ ਕੱਸ ਰਹੀ ਹੈ ਅਗਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਹੀ ਤਰੀਕੇ ਲੋਕਾਂ ਦੀ ਸੇਵਾ ਰਹਿੰਦੀ ਤੇ ਸਾਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਬਣਾਉਣ ਦੀ ਲੋੜ ਨਹੀਂ ਸੀ ਪੈਣੀ ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਇਹ ਕਹਿ ਰਹੇ ਹਨ ਕਿ ਭਾਈ ਅਗਵਾਨ ਅਤੇ ਭਾਈ ਖਾਲੜਾ ਦਾ ਪਰਿਵਾਰ ਉਹਨਾਂ ਤੋਂ ਨਾਰਾਜ਼ ਚੱਲ ਰਿਹਾ ਅਜਿਹੀ ਕੋਈ ਵੀ ਗੱਲ ਨਹੀਂ ਹੈ ਹਰੇਕ ਦੇ ਜਰੂਰੀ ਰਜੇਵੇ ਹੁੰਦੇ ਹਨ ਜਿਸ ਕਰਕੇ ਅੱਜ ਦੇ ਸਮਾਗਮ ਵਿੱਚ ਉਹ ਸ਼ਿਰਕਤ ਨਹੀਂ ਕਰ ਸਕੇ।