ਲੁਧਿਆਣਾ 'ਚ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ 'ਆਪ' ਵਿੱਚ ਸ਼ਾਮਲ
- ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕਰਾਈਆ ਸ਼ਾਮਲ, ਕੀਤਾ ਸਵਾਗਤ
ਲੁਧਿਆਣਾ/ਚੰਡੀਗੜ੍ਹ, 18 ਜਨਵਰੀ 2025 - ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ।
'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ।
ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਅਮਨ ਅਰੋੜਾ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਾਂਗੇ।