ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਦੇ ਨਾਲ ਬਾਬਾ ਬਲਵੀਰ ਸਿੰਘ ਨੇ ਕੀਤਾ ਦੁੱਖ ਸਾਂਝਾ
ਗੁਰਪ੍ਰੀਤ ਸਿੰਘ
- ਕੱਲ ਜਰੂਰੀ ਰੁਝੇਵੇਂ ਦੇ ਚਲਦੇ ਨਹੀਂ ਪਹੁੰਚ ਪਾਣਗੇ ਅੰਤਿਮ ਅਰਦਾਸ ਦੇ ਵਿੱਚ ਇਸ ਲਈ ਘਰ ਪਹੁੰਚ ਕੇ ਗੁਰਜੀਤ ਸਿੰਘ ਔਜਲਾ ਤੇ ਪਰਿਵਾਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਜਨਵਰੀ 2025 - ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਦਾ ਦੇਹਾਂਤ ਕੁਝ ਦਿਨ ਪਹਿਲਾਂ ਹੋਇਆ ਸੀ ਜਿਸ ਤੋਂ ਬਾਅਦ ਲਗਾਤਾਰ ਹੀ ਪੰਜਾਬ ਦੀਆਂ ਵੱਡੀਆਂ ਸ਼ਖਸੀਅਤਾਂ ਸਰਦਾਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚ ਉਹਨਾਂ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਨਜ਼ਰ ਆ ਰਹੇ ਹਨ ਉਥੇ ਹੀ ਅੱਜ ਜਿੱਥੇ ਇੱਕ ਪਾਸੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਜੀਤ ਸਿੰਘ ਔਜਲਾ ਤੇ ਪਰਿਵਾਰਿਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ ਉਹਤੇ ਹੀ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੀ ਸਰਦਾਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਹੀ ਬਾਬਾ ਬਲਬੀਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਉਹ ਅੰਮ੍ਰਿਤਸਰ ਦੇ ਵਿੱਚ ਨਹੀਂ ਹਨ ਜਿਸ ਕਰਕੇ ਉਹਨਾਂ ਵੱਲੋਂ ਅੱਜ ਹੀ ਗੁਰਜੀਤ ਸਿੰਘ ਔਜਲਾ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਉਹ ਅਰਦਾਸ ਬੇਨਤੀ ਕਰਦੇ ਹਨ ਕਿ ਸੰਸਦ ਮੈਂਬਰ ਸਰਦਾਰ ਗੁਰਜੀਤ ਸਿੰਘ ਔਜਾ ਦੀ ਮਾਤਾ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਵੇ।