ਲੁਧਿਆਣਾ ਨਗਰ ਨਿਗਮ ਹਾਊਸ ਵਿੱਚ ਕਾਂਗਰਸ ਪਾਰਟੀ ਦੀ ਪ੍ਰਤੀਨਿਧਤਾ ਲਈ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਹੋਈ
ਸੁਖਮਿੰਦਰ ਭੰਗੂ
ਲੁਧਿਆਣਾ 20 ਜਨਵਰੀ 2025 : ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਇੰਚਾਰਜ (ਸੰਗਠਨ) ਪੰਜਾਬ ਪ੍ਰਦੇਸ਼ ਕਾਂਗਰਸ ਨੇ ਐਲਾਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਸਥਾਨਕ ਆਗੂਆਂ ਦੀ ਸਿਫ਼ਾਰਸ਼ ਦੇ ਅਧਾਰ ਤੇ, ਅਤੇ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਹੁਕਮਾਂ ਦੇ ਅਨੁਸਾਰ, ਲੁਧਿਆਣਾ ਨਗਰ ਨਿਗਮ ਹਾਊਸ ਵਿੱਚ ਕਾਂਗਰਸ ਪਾਰਟੀ ਦੀ ਪ੍ਰਤੀਨਿਧਤਾ ਹੇਠਾਂ ਲਿਖੇ ਆਗੂ ਕਰਨਗੇ:
1. ਵਿਰੋਧੀ ਧਿਰ ਦੇ ਨੇਤਾ
ਸ੍ਰੀ ਸ਼ਾਮ ਸੁੰਦਰ ਮਲਹੋਤਰਾ
2. ਸੀਨੀਅਰ ਉਪ ਨੇਤਾ
ਸ੍ਰੀਮਤੀ ਦੀਪਿਕਾ ਭੱਲਾ
3. ਉਪ ਨੇਤਾ
ਸ੍ਰੀ ਹਰਮਿੰਦਰ ਪਾਲ ਲਾਲੀ
ਸਮੁੱਚੀ ਕਾਂਗਰਸ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਇਹ ਨੇਤਾ ਪਾਰਟੀ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਦੇ ਹੋਏ ਸਦਨ ਵਿੱਚ ਵਿਰੋਧੀ ਧਿਰ ਦੀ ਪ੍ਰਤੀਨਿਧਤਾ ਦੀ ਜ਼ਿੰਮੇਵਾਰੀ ਸੌਂਪੇ ਗਏ ਸਹੀ ਅਤੇ ਸੁਚੱਜੇ ਢੰਗ ਨਾਲ ਨਿਭਾਉਣ ਗੇ। ਨਾਲ ਹੀ, ਨਗਰ ਨਿਗਮ ਹਾਊਸ ਵਿੱਚ ਲੁਧਿਆਣਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੇ ਹੋਏ, ਉਹਨਾਂ ਦੇ ਹੱਕਾਂ ਦੀ ਰੱਖਿਆ ਲਈ ਡਟ ਕੇ ਖੜੇ ਰਹੋਗੇ।