ਅੱਜ ਮਿਲੇਗਾ ਲੁਧਿਆਣਾ ਨੂੰ ਮੇਅਰ ,ਕੌਂਸਲਰਾਂ ਨੂੰ ਚੁਕਾਈ ਜਾਵੇਗੀ ਸਹੁੰ
ਸੁਖਮਿੰਦਰ ਭੰਗੂ
ਲੁਧਿਆਣਾ 20 ਜਨਵਰੀ
ਅੱਜ ਨਗਰ ਨਿਗਮ ਲੁਧਿਆਣਾ ਦੇ ਮੇਅਰ ਦੀ ਚੋਣ ਹੋਵੇਗੀ ਅਤੇ ਲੁਧਿਆਣਾ ਸ਼ਹਿਰ ਨੂੰ ਨਵਾਂ ਮੇਅਰ ਮਿਲ ਜਾਏਗਾ । ਮੇਅਰ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਏਗੀ ਨਗਰ ਨਿਗਮ ਕਮਿਸ਼ਨਰ ਵਲੋਂ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਗੁਰੂ ਨਾਨਕ ਦੇਵ ਭਵਨ ਸਹੁੰ ਚੁੱਕਣ ਲਈ ਸੱਦਾ ਦਿੱਤਾ ਗਿਆ ਹੈ | ਸੌਂਹ ਚੁੱਕਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਏਗੀ। ਵਰਨਣਯੋਗ ਹੈ ਕਿ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਮਿਲੇਗੀ | ਮੇਅਰ ਲਈ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਮਹਿਕ ਟੀਨਾ, ਨਿੱਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਮ ਲਈ ਵਿਚਾਰ ਕੀਤਾ ਜਾ ਰਿਹਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਕੌਣ ਮਹਿਲਾ ਕੌਂਸਲਰ ਮੇਅਰ ਦੇ ਅਹੁਦੇ ਉੱਪਰ ਬਿਰਾਜਮਾਨ ਹੁੰਦੀ ਹੈ।