Breaking: ਲੁਧਿਆਣਾ ਦੀ ਮੇਅਰ ਬਣੀ ਇੰਦਰਜੀਤ ਕੌਰ (ਵੀਡੀਉ ਵੀ ਦੇਖੋ )
ਰਵੀ ਜੱਖੂ
ਲੁਧਿਆਣਾ, 20 ਜਨਵਰੀ 2025- ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਟਵੀਟ ਕਰਕੇ, ਇਨ੍ਹਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।