ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ
105 ਬੱਚਿਆਂ ਦੀਆਂ ਅੱਖਾਂ ਦੀ ਕੀਤੀ ਜਾਂਚ : ਡਾਕਟਰ ਕਿਰਨਦੀਪ ਕੌਰ
ਮਨਜੀਤ ਸਿੰਘ ਢੱਲਾ
ਜੈਤੋ,20 ਜਨਵਰੀ 2025 : ਸਿਵਲ ਸਰਜਨ ਫ਼ਰੀਦਕੋਟ ਡਾ: ਚੰਦਰ ਸ਼ੇਖਰ ਕੱਕੜ ਦੀਆਂ ਹਦਾਇਤਾਂ ਅਤੇ ਡਾ: ਵਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਜੈਤੋ ਦੀ ਯੋਗ ਅਗਵਾਈ ਹੇਠ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਕੈਂਪ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਵੱਲੋਂ ਕੀਤਾ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ 105 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅੱਖਾਂ ਦੀ ਸੁਰੱਖਿਆ ਲਈ ਉਪਾਅ ਦੱਸੇ ਗਏ ਅਤੇ ਲੋੜਵੰਦ ਬੱਚਿਆਂ ਨੂੰ ਅੱਖਾਂ ਵਿੱਚ ਪਾਉਣ ਲਈ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਲਾਇਨ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ, ਪ੍ਰਧਾਨ ਲਾਇਨ ਕੁਲਭੂਸ਼ਣ ਮਹੇਸ਼ਵਰੀ, ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ ਤੋਂ ਇਲਾਵਾ ਸਕੂਲ ਅਧਿਆਪਕ ਸੰਜੀਵ ਕੁਮਾਰ, ਬਬੀਤਾ ਗੁਪਤਾ, ਭੁਪਿੰਦਰ ਕੌਰ, ਕਰਮਜੀਤ ਕੌਰ ਮਨਿੰਦਰ ਸਿੰਘ ਸੰਧੂ ਦਾ ਵਿਸ਼ੇਸ਼ ਸਹਿਯੋਗ ਰਿਹਾ।