ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 20 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਦੇ ਜਿਲਾ ਨੋਡਲ ਅਫਸਰ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਜਿਲਾ ਟਰਾਂਸਪੋਰਟ ਵਿਭਾਗ ਫਰਦੀਕੋਟ ਦੀ ਟੀਮ ਦੇ ਸਹਿਯੋਗ ਨਾਲ ਵੱਖ ਵੱਖ ਅਦਾਰਿਆਂ ਅਤੇ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ।
ਇਸ ਮੌਕੇ ਡਾ. ਪਰਮਿੰਦਰ ਕੌਰ ਅਤੇ ਆਪਥਾਲਮਿਕ ਅਫਸਰ ਹਰਲੀਨ ਕੌਰ ਨੇ 24 ਡਰਾਈਵਰਾਂ ਦੀ ਅੱਖਾਂ ਦੀ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ ਜੋ ਕਿ ਸਰਕਾਰੀ ਹਸਪਤਾਲ ਵਿਖੇ ਮੁਫਤ ਕੀਤਾ ਜਾਂਦਾ ਹੈ । ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਜਿਹਨਾਂ ਵੀ ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਘੱਟ ਹੈ, ਉਹਨਾਂ ਨੂੰ ਇਲਾਜ ਹੋਣ ਤੱਕ ਕੋਈ ਵੀ ਵਹੀਕਲ ਚਲਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਅਣਗਹਿਲੀ ਕਾਰਣ ਕਿਸੇ ਦੀ ਵੀ ਕੀਮਤੀ ਜਾਨ ਨਾ ਚਲੀ ਜਾਵੇ।
ਸਿਵਲ ਸਰਜਨ ਡਾ. ਚੰਦਰ ਸੇਖਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਜਿਲੇ ਦੀਆਂ ਵੱਖ ਵੱਖ ਥਾਵਾਂ ਤੇ ਅੱਖਾਂ ਦੀ ਜਾਂਚ ਦੇ ਮੁਫਤ ਕੈਂਪ ਲਗਾਏ ਜਾ ਰਹੇ ਹਨ ਅਤੇ ਕੁਲਵੰਤ ਸਿੰਘ ਜਿਲਾ ਮਾਸ ਮੀਡੀਆ ਅਫਸਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ, ਲਖਵਿੰਦਰ ਸਿੰਘ ਕੈਂਥ, ਬਲਾਕ ਐਜੂਕੇਟਰ ਪ੍ਰਭਦੀਪ ਸਿੰਘ ਚਾਵਲਾ, ਫਲੈਗ ਚਾਵਲਾ ਅਤੇ ਸੋਨਦੀਪ ਸਿੰਘ ਸੰਧੂ ਵੱਲੋਂ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਮੌਕੇ ਜਿਲਾ ਟਰਾਂਸਪੋਰਟ ਵਿਭਾਗ ਫਰੀਦਕੋਟ ਤੋਂ ਡਾ. ਪ੍ਰਸ਼ੋਤਮ ਰਾਏ ਗੁਪਤਾ, ਗੁਰਪ੍ਰੀਤ ਸਿੰਘ ਖਹਿਰਾ ਅਤੇ ਰੁਪਿੰਦਰ ਸਿੰਘ ਮੋਜੂਦ ਸਨ ।