Big Breaking: ਕਿਸਾਨ ਆਗੂ ਡੱਲੇਵਾਲ ਦਾ ਕੇਂਦਰ ਨਾਲ ਮੀਟਿੰਗ 'ਚ ਜਾਣ ਬਾਰੇ ਵੱਡਾ ਬਿਆਨ (ਵੇਖੋ ਵੀਡੀਓ)
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 21 ਜਨਵਰੀ 2025-ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੇਂਦਰ ਸਰਕਾਰ ਦੇ ਨਾਲ ਅਗਲੇ ਮਹੀਨੇ ਦੀ 14 ਤਰੀਕ ਨੂੰ ਹੋਣ ਜਾ ਰਹੀ ਮੀਟਿੰਗ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਦਾਅਵਾ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਿਹਤ ਠੀਕ ਹੋਈ ਤਾਂ ਉਹ ਮੀਟਿੰਗ ਦਾ ਹਿੱਸਾ ਜਰੂਰ ਬਣਨਗੇ। ਹਾਲਾਂਕਿ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਮੀਟਿੰਗ ਵਿੱਚ ਜਾਣ ਜਾਂ ਨਾ ਜਾਣ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਸੰਘਰਸ਼ ਲੜ੍ਹ ਰਹੇ ਸਾਰੇ ਕਿਸਾਨ ਡੱਲੇਵਾਲ ਹੀ ਹਨ।
ਡੱਲੇਵਾਲ ਨੇ ਕਿਹਾ ਕਿ ਉਸਦਾ ਮਰਨ ਵਰਤ ਜਾਰੀ ਰਹੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਵੱਡੀ ਲੜ੍ਹਾਈ ਹੈ, ਇਸ ਲਈ ਸਾਨੂੰ ਸਭ ਨੂੰ ਲੜ੍ਹਾਈ ਮਿਲ ਕੇ ਲੜਨੀ ਚਾਹੀਦੀ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬੀਤੇ ਦਿਨ ਕਿਹਾ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾ ਚਾਹੀਦਾ ਹੈ।