ਚੇਅਰਮੈਨ ਬਲਬੀਰ ਪਨੂੰ ਨੇ 70 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਬਣਾਉਣ ਦਾ ਰੱਖਿਆ ਨੀਂਹ ਪੱਥਰ
- ਕਿਹਾ-ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 21 ਜਨਵਰੀ 2025 - ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਘੋਗਾ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ।
ਚੇਅਰਮੈਨ ਪਨੂੰ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀਂ ਨਹੀ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਸਰਪੰਚ ਬਾਜ ਸਿੰਘ, ਮੈਂਬਰ ਗੁਰਦੀਪ ਸਿੰਘ, ਜਸਪਾਲ ਸਿੰਘ, ਮੇਜਰ ਸਿੰਘ, ਗੁਲਸ਼ਨ ਕੇਵਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆਂ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।