ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੋਕਸੋ ਐਕਟ ਸਬੰਧੀ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 21 ਜਨਵਰੀ,2025 - ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸੈਮੀਨਾਰ ਕਰਵਾਇਆ ਗਿਆ।
ਇਸ ਦੌਰਾਨ ਪੈਰਾ ਲੀਗਲ ਵਲੰਟੀਅਰਜ਼ ਵਿਜੇ ਰਾਣਾ ਅਤੇ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਿਨ ਕਰਦਿਆਂ ਪੋਕਸੇ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ, ਸਰੀਰਕ ਤੌਰ ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੇ, ਕੋਈ ਅਸ਼ਲੀਲ ਵੀਡੀਓ ਦਿਖਾਉਂਦਾ ਹੈ, ਗ਼ਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦੱਸਣ ਜਾਂ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 'ਤੇ ਕਾਲ ਕਰਕੇ ਮਦਦ ਲੇ ਸਕਦੇ ਹਨ।
ਵਿਦਿਆਰਥੀਆਂ ਨੂੰ ਸੰਬੰਧਨ ਕਰਦਿਆਂ ਪੀ. ਐਲ ਵੀ ਵਿਜੇ ਰਾਣਾ ਨੇ ਕਿਹਾ ਕਿ ਬੱਚਿਆਂ ਨਾਲ ਹੁੰਦੀਆਂ ਜ਼ਿਆਦਤੀਆਂ ਅਤੇ ਛੇੜਛਾੜ ਦੀਆਂ ਘਟਨਾਵਾਂ ਤੋਂ ਬਚਣ ਲਈ ਬੱਚੇ ਆਪਣੇ ਮਾਪਿਆਂ ਨਾਲ ਜਾਂ ਅਧਿਆਪਕਾਂ ਨੂੰ ਇਸ ਸਬੰਧੀ ਜ਼ਰੂਰ ਦੱਸਣ। ਇਸ ਦੌਰਾਨ ਉਨ੍ਹਾਂ ਜੂਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।