ਬੇਹਤਰ ਸਮਾਜ ਦੀ ਸਥਾਪਨਾ ਵਿੱਚ ਸਹਿਯੋਗ ਦੇਣਾ ਚਾਹੀਦਾ : ਸੁਰਿੰਦਰ ਮਹੇਸ਼ਵਰੀ
ਮਨਜੀਤ ਸਿੰਘ ਢੱਲਾ
ਜੈਤੋ, 21 ਜਨਵਰੀ 2025 - ਚੰਗੇ ਸਮਾਜ ਦੀ ਸਥਾਪਨਾ ਲਈ ਨਸ਼ੇ ਅਤੇ ਹੋਰ ਬੁਰਾਈਆਂ ਦਾ ਖਾਤਮਾ ਕਰਨ ਅਤੇ ਬੇਹਤਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਸਾਡੇ ਸਾਰਿਆ ਦਾ ਫਰਜ ਬਣਦਾ ਹੈ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤਿ ਹੀ ਜਰੂਰੀ ਹੈ ਅਤੇ ਇਸਦੇ ਨਾਲ ਨਾਂਲ ਬੇਹਤਰ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਹੀ ਯਤਨ ਕਰਨੇ ਚਾਹੀਦੇ ਹਨ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਦੇ ਨਾਲ ਨਾਲ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾਂ ਨਾਲ ਯਤਨ ਕਰਨ ਅਤਿ ਜਰੂਰੀ ਹੈ। ਇਕ ਗਲਬਾਤ ਦੌਰਾਨ ਸਮਾਜ ਸੇਵੀ ਅਤੇ ਉਘੇ ਕਾਰੋਬਾਰੀ ਸੁਰਿੰਦਰ ਬੀਜ਼ ਭੰਡਾਰ ਦੇ ਮੁੱਖ ਸੰਚਾਲਕ ਸੁਰਿੰਦਰ ਮਹੇਸ਼ਵਰੀ ਨੇ ਕਿਹਾ ਕਿ ਸਮਾਜ ਵਿੱਚ ਫੈਲੇ ਨਸ਼ੇ ਅਤੇ ਹੋਰ ਬੁਰਾਈਆਂ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ।
ਇਸ ਲਈ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ, ਤਾਂਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਵਲੋਂ ਸਾਂਝੇ ਤੌਰ ਤੇ ਹੰਭਲਾ ਮਾਰਨ ਕਰਕੇ ਹੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨਾਲ ਨਾਲ ਲੋੜਵੰਦਾਂ ਦੀ ਮਦਦ ਵੀ ਕਰੀਏ। ਮਹੇਸ਼ਵਰੀ ਨੇ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਕਰਨਾ ਕਿਸੇ ਇੱਕ ਇੱਕਲੇ ਵਿਅਕਤੀ ਦਾ ਕੰਮ ਨਹੀਂ ਹੈ, ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਇਕਜੁੱਟ ਹੋ ਕੇ ਬੇਹਤਰ ਸਮਾਜ ਦੀ ਸਥਾਪਨਾ ਲਈ ਯਤਨ ਕਰਨ ਦੇ ਨਾਲ ਨਾਲ ਸਮਾਜ ਵਿੱਚ ਹੋਰਾਂ ਨੂੰ ਜਾਗਰੂਕ ਕਰਨ ਲਈ ਵੀ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ।